11ਅਗਲੀ ਰਾਤ ਪ੍ਰਭੂ ਪੌਲੁਸ ਦੇ ਕੋਲ ਖਲੋ ਗਿਆ ਅਤੇ ਬੋਲਿਆ, “ਹੌਸਲਾ ਰੱਖ! ਜਿਵੇਂ ਤੂੰ ਯੇਰੂਸ਼ਲੇਮ ਵਿੱਚ ਮੇਰੇ ਬਾਰੇ ਗਵਾਹੀ ਦਿੱਤੀ ਹੈ, ਉਸੇ ਤਰ੍ਹਾਂ ਤੈਨੂੰ ਰੋਮ ਸ਼ਹਿਰ ਵਿੱਚ ਵੀ ਗਵਾਹੀ ਦੇਣੀ ਪਵੇਗੀ।”
12ਅਗਲੀ ਸਵੇਰ ਕੁਝ ਯਹੂਦੀਆਂ ਨੇ ਇੱਕ ਸਾਜਿਸ਼ ਰਚੀ ਅਤੇ ਉਨ੍ਹਾਂ ਨੇ ਆਪਸ ਵਿੱਚ ਸਹੁੰ ਖਾਧੀ ਕਿ ਜਦ ਤੱਕ ਅਸੀਂ ਪੌਲੁਸ ਨੂੰ ਮਾਰ ਨਹੀਂ ਦਿੰਦੇ, ਉਦੋਂ ਤੱਕ ਨਾ ਕੁਝ ਖਾਵਾਂਗੇ ਤੇ ਨਾ ਕੁਝ ਪੀਵਾਂਗੇ।
13ਇਸ ਸਾਜਿਸ਼ ਵਿੱਚ ਚਾਲੀ ਤੋਂ ਵੱਧ ਆਦਮੀ ਸ਼ਾਮਲ ਸਨ।
14ਉਹ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਗਏ ਅਤੇ ਕਿਹਾ, “ਅਸੀਂ ਸਹੁੰ ਖਾਧੀ ਹੈ ਕਿ ਜਦ ਤੱਕ ਅਸੀਂ ਪੌਲੁਸ ਨੂੰ ਨਾ ਮਾਰ ਦੇਈਏ ਉਦੋਂ ਤੱਕ ਅਸੀਂ ਕੁਝ ਵੀ ਨਾ ਖਾਵਾਂਗੇ।
15ਤਾਂ ਹੁਣ, ਤੁਸੀਂ ਅਤੇ ਮਹਾਂਸਭਾ ਨੇ ਸੈਨਾਪਤੀ ਨੂੰ ਬੇਨਤੀ ਕੀਤੀ ਹੈ ਕਿ ਉਹ ਉਸ ਦੇ ਮੁਕੱਦਮੇ ਬਾਰੇ ਵਧੇਰੇ ਸਹੀ ਜਾਣਕਾਰੀ ਦੀ ਇੱਛਾ ਦੇ ਬਹਾਨੇ ਉਸ ਨੂੰ ਤੁਹਾਡੇ ਸਾਹਮਣੇ ਲਿਆਵੇ। ਉਸ ਦੇ ਇੱਥੇ ਆਉਣ ਤੋਂ ਪਹਿਲਾਂ ਅਸੀਂ ਉਸ ਨੂੰ ਮਾਰਨ ਲਈ ਤਿਆਰ ਹਾਂ।”