ਰਸੂਲਾਂ 23

ਤਾਂ ਹੁਣ, ਤੁਸੀਂ ਅਤੇ ਮਹਾਂਸਭਾ ਨੇ ਸੈਨਾਪਤੀ ਨੂੰ ਬੇਨਤੀ ਕੀਤੀ ਹੈ ਕਿ ਉਹ ਉਸ ਦੇ ਮੁਕੱਦਮੇ ਬਾਰੇ ਵਧੇਰੇ ਸਹੀ ਜਾਣਕਾਰੀ ਦੀ ਇੱਛਾ ਦੇ ਬਹਾਨੇ ਉਸ ਨੂੰ ਤੁਹਾਡੇ ਸਾਹਮਣੇ ਲਿਆਵੇ। ਉਸ ਦੇ ਇੱਥੇ ਆਉਣ ਤੋਂ ਪਹਿਲਾਂ ਅਸੀਂ ਉਸ ਨੂੰ ਮਾਰਨ ਲਈ ਤਿਆਰ ਹਾਂ।”

Acts 23:15 (UKJV) Now therefore all of you with the council signify to the chief captain that he bring him down unto you tomorrow, as though all of you would enquire something more perfectly concerning him: and we, before even he comes near, are ready to kill him.

13ਇਸ ਸਾਜਿਸ਼ ਵਿੱਚ ਚਾਲੀ ਤੋਂ ਵੱਧ ਆਦਮੀ ਸ਼ਾਮਲ ਸਨ।

14ਉਹ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਗਏ ਅਤੇ ਕਿਹਾ, “ਅਸੀਂ ਸਹੁੰ ਖਾਧੀ ਹੈ ਕਿ ਜਦ ਤੱਕ ਅਸੀਂ ਪੌਲੁਸ ਨੂੰ ਨਾ ਮਾਰ ਦੇਈਏ ਉਦੋਂ ਤੱਕ ਅਸੀਂ ਕੁਝ ਵੀ ਨਾ ਖਾਵਾਂਗੇ।

15ਤਾਂ ਹੁਣ, ਤੁਸੀਂ ਅਤੇ ਮਹਾਂਸਭਾ ਨੇ ਸੈਨਾਪਤੀ ਨੂੰ ਬੇਨਤੀ ਕੀਤੀ ਹੈ ਕਿ ਉਹ ਉਸ ਦੇ ਮੁਕੱਦਮੇ ਬਾਰੇ ਵਧੇਰੇ ਸਹੀ ਜਾਣਕਾਰੀ ਦੀ ਇੱਛਾ ਦੇ ਬਹਾਨੇ ਉਸ ਨੂੰ ਤੁਹਾਡੇ ਸਾਹਮਣੇ ਲਿਆਵੇ। ਉਸ ਦੇ ਇੱਥੇ ਆਉਣ ਤੋਂ ਪਹਿਲਾਂ ਅਸੀਂ ਉਸ ਨੂੰ ਮਾਰਨ ਲਈ ਤਿਆਰ ਹਾਂ।”

16ਪਰ ਜਦੋਂ ਪੌਲੁਸ ਦੀ ਭੈਣ ਦੇ ਪੁੱਤਰ ਨੇ ਇਸ ਸਾਜਿਸ਼ ਬਾਰੇ ਸੁਣਿਆ, ਤਾਂ ਉਹ ਸੈਨਿਕਾਂ ਦੀ ਛਾਉਣੀ ਵਿੱਚ ਗਿਆ ਅਤੇ ਪੌਲੁਸ ਨੂੰ ਦੱਸ ਦਿੱਤਾ।

17ਤਦ ਪੌਲੁਸ ਨੇ ਸੂਬੇਦਾਰਾਂ ਵਿੱਚੋਂ ਇੱਕ ਨੂੰ ਕੋਲ ਬੁਲਾਇਆ ਅਤੇ ਕਿਹਾ, “ਇਸ ਨੌਜਵਾਨ ਨੂੰ ਸੈਨਾਪਤੀ ਕੋਲ ਲੈ ਜਾਉ; ਉਸ ਦੇ ਕੋਲ ਕੁਝ ਦੱਸਣ ਲਈ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.