ਰਸੂਲਾਂ 23

ਇਸ ਲਈ ਉਹ ਉਸ ਨੂੰ ਸੈਨਾਪਤੀ ਕੋਲ ਲੈ ਗਏ। ਸੂਬੇਦਾਰ ਨੇ ਕਿਹਾ, “ਪੌਲੁਸ, ਜੋ ਕੈਦੀ ਹੈ ਉਸ ਨੇ ਮੈਨੂੰ ਬੁਲਾਇਆ ਅਤੇ ਮੈਨੂੰ ਇਸ ਨੌਜਵਾਨ ਨੂੰ ਤੁਹਾਡੇ ਕੋਲ ਲਿਆਉਣ ਲਈ ਕਿਹਾ ਕਿਉਂਕਿ ਉਹ ਤੁਹਾਨੂੰ ਕੁਝ ਦੱਸਣਾ ਚਾਹੁੰਦਾ ਹੈ।”

Acts 23:18 (UKJV) So he took him, and brought him to the chief captain, and said, Paul the prisoner called me unto him, and prayed me to bring this young man unto you, who has something to say unto you.

16ਪਰ ਜਦੋਂ ਪੌਲੁਸ ਦੀ ਭੈਣ ਦੇ ਪੁੱਤਰ ਨੇ ਇਸ ਸਾਜਿਸ਼ ਬਾਰੇ ਸੁਣਿਆ, ਤਾਂ ਉਹ ਸੈਨਿਕਾਂ ਦੀ ਛਾਉਣੀ ਵਿੱਚ ਗਿਆ ਅਤੇ ਪੌਲੁਸ ਨੂੰ ਦੱਸ ਦਿੱਤਾ।

17ਤਦ ਪੌਲੁਸ ਨੇ ਸੂਬੇਦਾਰਾਂ ਵਿੱਚੋਂ ਇੱਕ ਨੂੰ ਕੋਲ ਬੁਲਾਇਆ ਅਤੇ ਕਿਹਾ, “ਇਸ ਨੌਜਵਾਨ ਨੂੰ ਸੈਨਾਪਤੀ ਕੋਲ ਲੈ ਜਾਉ; ਉਸ ਦੇ ਕੋਲ ਕੁਝ ਦੱਸਣ ਲਈ ਹੈ।”

18ਇਸ ਲਈ ਉਹ ਉਸ ਨੂੰ ਸੈਨਾਪਤੀ ਕੋਲ ਲੈ ਗਏ। ਸੂਬੇਦਾਰ ਨੇ ਕਿਹਾ, “ਪੌਲੁਸ, ਜੋ ਕੈਦੀ ਹੈ ਉਸ ਨੇ ਮੈਨੂੰ ਬੁਲਾਇਆ ਅਤੇ ਮੈਨੂੰ ਇਸ ਨੌਜਵਾਨ ਨੂੰ ਤੁਹਾਡੇ ਕੋਲ ਲਿਆਉਣ ਲਈ ਕਿਹਾ ਕਿਉਂਕਿ ਉਹ ਤੁਹਾਨੂੰ ਕੁਝ ਦੱਸਣਾ ਚਾਹੁੰਦਾ ਹੈ।”

19ਸੈਨਾਪਤੀ ਨੇ ਉਸ ਨੌਜਵਾਨ ਦਾ ਹੱਥ ਫੜ ਲਿਆ ਅਤੇ ਉਸ ਨੂੰ ਇੱਕ ਪਾਸੇ ਲੈ ਗਿਆ ਅਤੇ ਪੁੱਛਿਆ, “ਤੂੰ ਮੈਨੂੰ ਕੀ ਦੱਸਣਾ ਚਾਹੁੰਦਾ ਹੈ?”

20ਉਸ ਨੇ ਕਿਹਾ: “ਯਹੂਦੀਆਂ ਨੇ ਏਕਾ ਕੀਤਾ ਹੈ ਕਿ ਤੁਹਾਡੇ ਕੋਲ ਬੇਨਤੀ ਕਰਨ ਜੋ ਤੁਸੀਂ ਕੱਲ੍ਹ ਪੌਲੁਸ ਨੂੰ ਮਹਾਂਸਭਾ ਵਿੱਚ ਲਿਆਵੋ ਕਿ ਜਿਵੇਂ ਤੁਸੀਂ ਉਹ ਦੇ ਬਾਰੇ ਕੁਝ ਹੋਰ ਵੀ ਠੀਕ ਤਰ੍ਹਾਂ ਨਾਲ ਪੁੱਛਣਾਂ ਚਾਹੁੰਦੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.