18ਇਸ ਲਈ ਉਹ ਉਸ ਨੂੰ ਸੈਨਾਪਤੀ ਕੋਲ ਲੈ ਗਏ। ਸੂਬੇਦਾਰ ਨੇ ਕਿਹਾ, “ਪੌਲੁਸ, ਜੋ ਕੈਦੀ ਹੈ ਉਸ ਨੇ ਮੈਨੂੰ ਬੁਲਾਇਆ ਅਤੇ ਮੈਨੂੰ ਇਸ ਨੌਜਵਾਨ ਨੂੰ ਤੁਹਾਡੇ ਕੋਲ ਲਿਆਉਣ ਲਈ ਕਿਹਾ ਕਿਉਂਕਿ ਉਹ ਤੁਹਾਨੂੰ ਕੁਝ ਦੱਸਣਾ ਚਾਹੁੰਦਾ ਹੈ।”
19ਸੈਨਾਪਤੀ ਨੇ ਉਸ ਨੌਜਵਾਨ ਦਾ ਹੱਥ ਫੜ ਲਿਆ ਅਤੇ ਉਸ ਨੂੰ ਇੱਕ ਪਾਸੇ ਲੈ ਗਿਆ ਅਤੇ ਪੁੱਛਿਆ, “ਤੂੰ ਮੈਨੂੰ ਕੀ ਦੱਸਣਾ ਚਾਹੁੰਦਾ ਹੈ?”
20ਉਸ ਨੇ ਕਿਹਾ: “ਯਹੂਦੀਆਂ ਨੇ ਏਕਾ ਕੀਤਾ ਹੈ ਕਿ ਤੁਹਾਡੇ ਕੋਲ ਬੇਨਤੀ ਕਰਨ ਜੋ ਤੁਸੀਂ ਕੱਲ੍ਹ ਪੌਲੁਸ ਨੂੰ ਮਹਾਂਸਭਾ ਵਿੱਚ ਲਿਆਵੋ ਕਿ ਜਿਵੇਂ ਤੁਸੀਂ ਉਹ ਦੇ ਬਾਰੇ ਕੁਝ ਹੋਰ ਵੀ ਠੀਕ ਤਰ੍ਹਾਂ ਨਾਲ ਪੁੱਛਣਾਂ ਚਾਹੁੰਦੇ ਹੋ।
21ਤੁਸੀਂ ਪੌਲੁਸ ਨੂੰ ਉਨ੍ਹਾਂ ਦੇ ਹਵਾਲੇ ਨਾ ਕਰਨਾ, ਕਿਉਂਕਿ ਉਨ੍ਹਾਂ ਵਿੱਚੋਂ ਚਾਲੀ ਤੋਂ ਵੱਧ ਉਸ ਦੇ ਉੱਤੇ ਹਮਲਾ ਕਰਨ ਦੀ ਉਡੀਕ ਕਰ ਰਹੇ ਹਨ। ਉਹਨਾਂ ਨੇ ਸਹੁੰ ਖਾਧੀ ਹੈ ਕਿ ਜਦੋਂ ਤੱਕ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਕੁਝ ਖਾਵਾਂਗੇ ਨਾ ਹੀ ਕੁਝ ਪੀਵਾਂਗੇ। ਉਹ ਹੁਣ ਤਿਆਰ ਹਨ, ਉਨ੍ਹਾਂ ਦੀ ਬੇਨਤੀ ਹੈ ਕਿ ਤੁਹਾਡੀ ਸਹਿਮਤੀ ਦੀ ਜ਼ਰੂਰਤ ਹੈ।”
22ਫਿਰ ਸੈਨਾਪਤੀ ਨੇ ਉਸ ਨੌਜਵਾਨ ਨੂੰ ਇਸ ਚੇਤਾਵਨੀ ਦੇ ਕੇ ਵਿਦਿਆ ਕਰ ਦਿੱਤਾ ਅਤੇ ਕਿਹਾ, “ਇਹ ਗੱਲ ਕਿਸੇ ਹੋਰ ਨੂੰ ਨਾ ਪਤਾ ਲੱਗੇ ਕਿ ਤੂੰ ਇਹ ਗੱਲ ਮੈਨੂੰ ਦੱਸੀਂ ਹੈ।”