26ਕਲਾਉਡੀਅਸ ਲੁਸਿਯਸ ਦੇ ਮਹਾਨ ਰਾਜਪਾਲ ਫੇਲਿਕ੍ਸ: ਪਰਨਾਮ।
27ਇਸ ਆਦਮੀ ਨੂੰ ਜਦੋਂ ਕੁਝ ਯਹੂਦੀ ਲੋਕਾਂ ਨੇ ਫੜ੍ਹ ਕੇ ਮਾਰ ਸੁੱਟਣ ਉੱਤੇ ਲੱਕ ਬੰਨ੍ਹਿਆ, ਤਾਂ ਮੈਂ ਇਹ ਪਤਾ ਕੀਤਾ ਕਿ ਉਹ ਇੱਕ ਰੋਮੀ ਨਾਗਰਿਕ ਹੈ, ਫਿਰ ਮੈ ਸਿਪਾਹੀਆਂ ਦੇ ਨਾਲ ਜਾ ਕੇ ਇਹ ਨੂੰ ਛੁਡਾ ਲਿਆਇਆ।
28ਮੈਂ ਜਾਣਨਾ ਚਾਹੁੰਦਾ ਸੀ ਕਿ ਉਹ ਉਸ ਤੇ ਇਲਜ਼ਾਮ ਕਿਉਂ ਲਗਾ ਰਹੇ ਸਨ, ਇਸ ਲਈ ਮੈਂ ਉਸ ਨੂੰ ਉਨ੍ਹਾਂ ਦੀ ਮਹਾਂਸਭਾ ਵਿੱਚ ਲੈ ਆਇਆ।
29ਮੈਂ ਜਾਣਿਆ ਕਿ ਇਹ ਦੋਸ਼ ਉਨ੍ਹਾਂ ਦੇ ਕਾਨੂੰਨ ਬਾਰੇ ਪ੍ਰਸ਼ਨਾਂ ਨਾਲ ਜੁੜਿਆ ਹੋਇਆ ਸੀ, ਪਰ ਉਸ ਵਿਰੁੱਧ ਕੋਈ ਦੋਸ਼ ਨਹੀਂ ਸੀ ਜਿਹੜਾ ਉਹ ਦੇ ਮੌਤ ਜਾਂ ਕੈਦ ਵਿੱਚ ਪਾਉਣ ਦੇ ਲਾਇਕ ਹੋਵੇ।
30ਜਦੋਂ ਮੈਨੂੰ ਉਸ ਆਦਮੀ ਦੇ ਵਿਰੁੱਧ ਸਾਜਿਸ਼ ਰਚਣ ਦੀ ਖ਼ਬਰ ਮਿਲੀ, ਤਾਂ ਮੈਂ ਉਸ ਨੂੰ ਤੁਰੰਤ ਤੁਹਾਡੇ ਕੋਲ ਭੇਜ ਦਿੱਤਾ। ਮੈਂ ਉਸ ਦੇ ਦੋਸ਼ੀਆਂ ਨੂੰ ਉਸ ਦੇ ਵਿਰੁੱਧ ਆਪਣਾ ਮੁਕੱਦਮਾ ਤੁਹਾਡੇ ਅੱਗੇ ਪੇਸ਼ ਕਰਨ ਦੇ ਆਦੇਸ਼ ਵੀ ਦਿੱਤੇ ਹਨ।