ਰਸੂਲਾਂ 23

ਇਸ ਲਈ ਸਿਪਾਹੀ, ਉਨ੍ਹਾਂ ਦੇ ਆਦੇਸ਼ਾਂ ਨੂੰ ਮੰਨਦੇ ਹੋਏ, ਰਾਤ ਨੂੰ ਪੌਲੁਸ ਨੂੰ ਨਾਲ ਲੈ ਗਏ ਅਤੇ ਉਸ ਨੂੰ ਅੰਤਿਪਤ੍ਰਿਸ ਕਸਬੇ ਵਿੱਚ ਪਹੁੰਚਾਇਆ।

Acts 23:31 (UKJV) Then the soldiers, as it was commanded them, took Paul, and brought him by night to Antipatris.

29ਮੈਂ ਜਾਣਿਆ ਕਿ ਇਹ ਦੋਸ਼ ਉਨ੍ਹਾਂ ਦੇ ਕਾਨੂੰਨ ਬਾਰੇ ਪ੍ਰਸ਼ਨਾਂ ਨਾਲ ਜੁੜਿਆ ਹੋਇਆ ਸੀ, ਪਰ ਉਸ ਵਿਰੁੱਧ ਕੋਈ ਦੋਸ਼ ਨਹੀਂ ਸੀ ਜਿਹੜਾ ਉਹ ਦੇ ਮੌਤ ਜਾਂ ਕੈਦ ਵਿੱਚ ਪਾਉਣ ਦੇ ਲਾਇਕ ਹੋਵੇ।

30ਜਦੋਂ ਮੈਨੂੰ ਉਸ ਆਦਮੀ ਦੇ ਵਿਰੁੱਧ ਸਾਜਿਸ਼ ਰਚਣ ਦੀ ਖ਼ਬਰ ਮਿਲੀ, ਤਾਂ ਮੈਂ ਉਸ ਨੂੰ ਤੁਰੰਤ ਤੁਹਾਡੇ ਕੋਲ ਭੇਜ ਦਿੱਤਾ। ਮੈਂ ਉਸ ਦੇ ਦੋਸ਼ੀਆਂ ਨੂੰ ਉਸ ਦੇ ਵਿਰੁੱਧ ਆਪਣਾ ਮੁਕੱਦਮਾ ਤੁਹਾਡੇ ਅੱਗੇ ਪੇਸ਼ ਕਰਨ ਦੇ ਆਦੇਸ਼ ਵੀ ਦਿੱਤੇ ਹਨ।

31ਇਸ ਲਈ ਸਿਪਾਹੀ, ਉਨ੍ਹਾਂ ਦੇ ਆਦੇਸ਼ਾਂ ਨੂੰ ਮੰਨਦੇ ਹੋਏ, ਰਾਤ ਨੂੰ ਪੌਲੁਸ ਨੂੰ ਨਾਲ ਲੈ ਗਏ ਅਤੇ ਉਸ ਨੂੰ ਅੰਤਿਪਤ੍ਰਿਸ ਕਸਬੇ ਵਿੱਚ ਪਹੁੰਚਾਇਆ।

32ਅਗਲੇ ਦਿਨ ਉਨ੍ਹਾਂ ਨੇ ਘੋੜਸਵਾਰ ਨੂੰ ਉਸ ਨਾਲ ਜਾਣ ਦਿੱਤਾ, ਜਦਕਿ ਉਹ ਸੈਨਿਕਾਂ ਦੀ ਛਾਉਣੀ ਵਿੱਚ ਵਾਪਸ ਚਲੇ ਗਏ

33ਜਦੋਂ ਘੋੜਸਵਾਰ ਕੈਸਰਿਆ ਵਿੱਚ ਪਹੁੰਚੇ, ਉਨ੍ਹਾਂ ਨੇ ਰਾਜਪਾਲ ਨੂੰ ਪੱਤਰ ਸੌਂਪ ਦਿੱਤਾ ਅਤੇ ਪੌਲੁਸ ਨੂੰ ਉਸ ਦੇ ਹਵਾਲੇ ਕਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.