5ਪੌਲੁਸ ਨੇ ਜਵਾਬ ਦਿੱਤਾ, “ਭਰਾਵੋ, ਮੈਨੂੰ ਇਹ ਪਤਾ ਨਹੀਂ ਸੀ ਜੋ ਇਹ ਮਹਾਂ ਜਾਜਕ ਹੈ; ਕਿਉਂ ਜੋ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ਤੂੰ ਆਪਣੇ ਲੋਕਾਂ ਦੇ ਹਾਕਮ ਬਾਰੇ ਬੁਰਾ ਨਾ ਬੋਲ।”
6ਤਦ ਪੌਲੁਸ ਨੂੰ ਇਹ ਪਤਾ ਲੱਗਾ ਕਿ ਉਨ੍ਹਾਂ ਵਿੱਚੋਂ ਕੁਝ ਸਦੂਕੀ ਅਤੇ ਕਈ ਫ਼ਰੀਸੀ ਆਏ ਹਨ, ਜਿਨ੍ਹਾਂ ਨੂੰ ਮਹਾਂਸਭਾ ਵਿੱਚ ਬੁਲਾਇਆ ਗਿਆ ਤਾਂ ਪੌਲੁਸ ਬੋਲਿਆ, “ਹੇ ਮੇਰੇ ਭਰਾਵੋ, ਮੈਂ ਇੱਕ ਫ਼ਰੀਸੀ ਹਾਂ, ਫ਼ਰੀਸੀਆਂ ਦੀ ਵੰਸ਼ ਵਿਚੋਂ ਹਾਂ। ਮੈਂ ਮਰੇ ਹੋਏ ਲੋਕਾਂ ਦੇ ਪੁਨਰ-ਉਥਾਨ ਦੀ ਉਮੀਦ ਕਾਰਨ ਅਜ਼ਮਾਇਸ਼ ਤੇ ਖੜ੍ਹਾ ਹਾਂ।”
7ਜਦੋਂ ਉਸ ਨੇ ਇਹ ਕਿਹਾ ਤਾਂ ਫ਼ਰੀਸੀਆਂ ਅਤੇ ਸਦੂਕੀਆਂ ਵਿੱਚਕਾਰ ਝਗੜਾ ਹੋ ਗਿਆ ਅਤੇ ਸਭਾ ਵਿੱਚ ਫੁੱਟ ਪੈ ਗਈ।
8ਸਦੂਕੀ ਕਹਿੰਦੇ ਸਨ ਕਿ ਕੋਈ ਪੁਨਰ-ਉਥਾਨ ਨਹੀਂ ਹੈ ਅਤੇ ਨਾ ਤਾਂ ਸਵਰਗਦੂਤ ਹਨ ਅਤੇ ਨਾ ਹੀ ਆਤਮਾ ਹੈ, ਪਰ ਫ਼ਰੀਸੀ ਇਨ੍ਹਾਂ ਸਭ ਗੱਲਾਂ ਵਿੱਚ ਵਿਸ਼ਵਾਸ ਕਰਦੇ ਹਨ।
9ਫਿਰ ਬਹੁਤ ਹੰਗਾਮਾ ਹੋਇਆ, ਅਤੇ ਕੁਝ ਨੇਮ ਦੇ ਉਪਦੇਸ਼ਕ ਜਿਹੜੇ ਫ਼ਰੀਸੀ ਸਨ ਉਹ ਖੜ੍ਹੇ ਹੋ ਗਏ ਅਤੇ ਜ਼ੋਰ ਨਾਲ ਬਹਿਸ ਕਰਨ ਲੱਗ ਪਏ। ਉਨ੍ਹਾਂ ਨੇ ਕਿਹਾ, “ਸਾਨੂੰ ਇਸ ਆਦਮੀ ਵਿੱਚ ਕੋਈ ਗਲਤੀ ਨਹੀਂ ਲੱਭਦੀ ਹੈ ਫੇਰ ਕੀ ਹੋਇਆ ਜੇ ਕਿਸੇ ਆਤਮਾ ਜਾਂ ਸਵਰਗਦੂਤ ਨੇ ਉਸ ਨਾਲ ਗੱਲ ਕੀਤੀ ਹੈ?”