ਰਸੂਲਾਂ 23

ਫਿਰ ਬਹੁਤ ਹੰਗਾਮਾ ਹੋਇਆ, ਅਤੇ ਕੁਝ ਨੇਮ ਦੇ ਉਪਦੇਸ਼ਕ ਜਿਹੜੇ ਫ਼ਰੀਸੀ ਸਨ ਉਹ ਖੜ੍ਹੇ ਹੋ ਗਏ ਅਤੇ ਜ਼ੋਰ ਨਾਲ ਬਹਿਸ ਕਰਨ ਲੱਗ ਪਏ। ਉਨ੍ਹਾਂ ਨੇ ਕਿਹਾ, “ਸਾਨੂੰ ਇਸ ਆਦਮੀ ਵਿੱਚ ਕੋਈ ਗਲਤੀ ਨਹੀਂ ਲੱਭਦੀ ਹੈ ਫੇਰ ਕੀ ਹੋਇਆ ਜੇ ਕਿਸੇ ਆਤਮਾ ਜਾਂ ਸਵਰਗਦੂਤ ਨੇ ਉਸ ਨਾਲ ਗੱਲ ਕੀਤੀ ਹੈ?”

Acts 23:9 (UKJV) And there arose a great cry: and the scribes that were of the Pharisees' part arose, and strove, saying, We find no evil in this man: but if a spirit or an angel has spoken to him, let us not fight against God.

7ਜਦੋਂ ਉਸ ਨੇ ਇਹ ਕਿਹਾ ਤਾਂ ਫ਼ਰੀਸੀਆਂ ਅਤੇ ਸਦੂਕੀਆਂ ਵਿੱਚਕਾਰ ਝਗੜਾ ਹੋ ਗਿਆ ਅਤੇ ਸਭਾ ਵਿੱਚ ਫੁੱਟ ਪੈ ਗਈ।

8ਸਦੂਕੀ ਕਹਿੰਦੇ ਸਨ ਕਿ ਕੋਈ ਪੁਨਰ-ਉਥਾਨ ਨਹੀਂ ਹੈ ਅਤੇ ਨਾ ਤਾਂ ਸਵਰਗਦੂਤ ਹਨ ਅਤੇ ਨਾ ਹੀ ਆਤਮਾ ਹੈ, ਪਰ ਫ਼ਰੀਸੀ ਇਨ੍ਹਾਂ ਸਭ ਗੱਲਾਂ ਵਿੱਚ ਵਿਸ਼ਵਾਸ ਕਰਦੇ ਹਨ।

9ਫਿਰ ਬਹੁਤ ਹੰਗਾਮਾ ਹੋਇਆ, ਅਤੇ ਕੁਝ ਨੇਮ ਦੇ ਉਪਦੇਸ਼ਕ ਜਿਹੜੇ ਫ਼ਰੀਸੀ ਸਨ ਉਹ ਖੜ੍ਹੇ ਹੋ ਗਏ ਅਤੇ ਜ਼ੋਰ ਨਾਲ ਬਹਿਸ ਕਰਨ ਲੱਗ ਪਏ। ਉਨ੍ਹਾਂ ਨੇ ਕਿਹਾ, “ਸਾਨੂੰ ਇਸ ਆਦਮੀ ਵਿੱਚ ਕੋਈ ਗਲਤੀ ਨਹੀਂ ਲੱਭਦੀ ਹੈ ਫੇਰ ਕੀ ਹੋਇਆ ਜੇ ਕਿਸੇ ਆਤਮਾ ਜਾਂ ਸਵਰਗਦੂਤ ਨੇ ਉਸ ਨਾਲ ਗੱਲ ਕੀਤੀ ਹੈ?”

10ਵਿਵਾਦ ਇੰਨਾ ਹਿੰਸਕ ਹੋ ਗਿਆ ਅਤੇ ਸੈਨਾਪਤੀ ਨੂੰ ਡਰ ਸੀ ਕਿ ਕਿਤੇ ਲੋਕ ਪੌਲੁਸ ਦੇ ਟੁਕੜੇ ਨਾ ਕਰ ਦੇਣ। ਉਸ ਨੇ ਸਿਪਾਹੀਆਂ ਨੂੰ ਆਦੇਸ਼ ਦਿੱਤਾ ਕਿ ਉਹ ਹੇਠਾਂ ਜਾਣ ਅਤੇ ਉਸ ਨੂੰ ਜ਼ਬਰਦਸਤੀ ਉਨ੍ਹਾਂ ਤੋਂ ਦੂਰ ਕਰ ਦੇਣ ਅਤੇ ਉਸ ਨੂੰ ਸੈਨਿਕਾਂ ਦੀ ਛਾਉਣੀ ਅੰਦਰ ਲੈ ਜਾਓ।

11ਅਗਲੀ ਰਾਤ ਪ੍ਰਭੂ ਪੌਲੁਸ ਦੇ ਕੋਲ ਖਲੋ ਗਿਆ ਅਤੇ ਬੋਲਿਆ, “ਹੌਸਲਾ ਰੱਖ! ਜਿਵੇਂ ਤੂੰ ਯੇਰੂਸ਼ਲੇਮ ਵਿੱਚ ਮੇਰੇ ਬਾਰੇ ਗਵਾਹੀ ਦਿੱਤੀ ਹੈ, ਉਸੇ ਤਰ੍ਹਾਂ ਤੈਨੂੰ ਰੋਮ ਸ਼ਹਿਰ ਵਿੱਚ ਵੀ ਗਵਾਹੀ ਦੇਣੀ ਪਵੇਗੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.