ਰਸੂਲਾਂ 24

ਪੰਜ ਦਿਨਾਂ ਬਾਅਦ ਮਹਾਂ ਜਾਜਕ ਹਨਾਨਿਯਾਹ ਕੁਝ ਬਜ਼ੁਰਗਾਂ ਅਤੇ ਤਰਤੁੱਲੁਸ ਨਾਮ ਦੇ ਵਕੀਲ ਨਾਲ ਕੈਸਰਿਆ ਨੂੰ ਗਿਆ, ਅਤੇ ਉਨ੍ਹਾਂ ਨੇ ਰਾਜਪਾਲ ਅੱਗੇ ਪੌਲੁਸ ਦੇ ਵਿਰੁੱਧ ਦੋਸ਼ ਲਾਏ।

Acts 24:1 (UKJV) And after five days Ananias the high priest descended with the elders, and with a certain orator named Tertullus, who informed the governor against Paul.

1ਪੰਜ ਦਿਨਾਂ ਬਾਅਦ ਮਹਾਂ ਜਾਜਕ ਹਨਾਨਿਯਾਹ ਕੁਝ ਬਜ਼ੁਰਗਾਂ ਅਤੇ ਤਰਤੁੱਲੁਸ ਨਾਮ ਦੇ ਵਕੀਲ ਨਾਲ ਕੈਸਰਿਆ ਨੂੰ ਗਿਆ, ਅਤੇ ਉਨ੍ਹਾਂ ਨੇ ਰਾਜਪਾਲ ਅੱਗੇ ਪੌਲੁਸ ਦੇ ਵਿਰੁੱਧ ਦੋਸ਼ ਲਾਏ।

2ਅਤੇ ਜਦੋਂ ਪੌਲੁਸ ਨੂੰ ਬੁਲਾਇਆ ਗਿਆ, ਤਾਂ ਤਰਤੁੱਲੁਸ ਨੇ ਆਪਣਾ ਮੁਕੱਦਮਾ ਫੇਲਿਕ੍ਸ ਦੇ ਸਾਹਮਣੇ ਪੇਸ਼ ਕੀਤਾ: “ਇਸ ਲਈ ਜੋ ਅਸੀਂ ਤੁਹਾਡੇ ਕਾਰਨ ਵੱਡਾ ਸੁੱਖ ਭੋਗਦੇ ਹਾਂ, ਅਤੇ ਤੁਹਾਡੀ ਸਿਆਣਪ ਨਾਲ ਇਸ ਕੌਮ ਦੇ ਬਹੁਤ ਸਾਰੇ ਕੰਮਾਂ ਦਾ ਸੁਧਾਰ ਕੀਤਾ ਜਾਂਦਾ ਹੈ।

3ਹਰ ਜਗ੍ਹਾ ਅਤੇ ਹਰ ਤਰੀਕੇ ਨਾਲ, ਸਭ ਤੋਂ ਵਧ ਕੇ ਸ੍ਰੇਸ਼ਠ ਫੇਲਿਕ੍ਸ, ਅਸੀਂ ਇਸ ਨੂੰ ਡੂੰਘੇ ਸ਼ੁਕਰਗੁਜ਼ਾਰ ਨਾਲ ਮੰਨਦੇ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.