ਰਸੂਲਾਂ 24

ਰਾਜਪਾਲ ਫੇਲਿਕ੍ਸ ਤੋਂ ਸੰਕੇਤ ਮਿਲਣ ਤੋਂ ਬਾਅਦ, ਪੌਲੁਸ ਨੇ ਜਵਾਬ ਦੇਣਾ ਸ਼ੁਰੂ ਕੀਤਾ, “ਮੈਂ ਜਾਣਦਾ ਹਾਂ ਕਿ ਤੁਸੀਂ ਕਈ ਸਾਲਾਂ ਤੋਂ ਇਸ ਕੌਮ ਦੇ ਨਿਆਂ ਅਧਿਕਾਰੀ ਰਹੇ ਹੋ; ਇਸ ਲਈ ਮੈਂ ਖੁਸ਼ੀ ਨਾਲ ਆਪਣੀ ਸਫ਼ਾਈ ਦਿੰਦਾ ਹਾਂ।

Acts 24:10 (UKJV) Then Paul, after that the governor had beckoned unto him to speak, answered, Forasmuch as I know that you have been of many years a judge unto this nation, I do the more cheerfully answer for myself:

8ਉਸ ਦੀ ਖੁਦ ਜਾਂਚ ਕਰਕੇ ਤੁਸੀਂ ਉਨ੍ਹਾਂ ਸਾਰੇ ਦੋਸ਼ਾਂ ਦੀ ਸੱਚਾਈ ਜਾਣ ਜਾਓਗੇ ਜੋ ਅਸੀਂ ਉਸ ਦੇ ਖ਼ਿਲਾਫ਼ ਲਾ ਰਹੇ ਹਾਂ।”

9ਫਿਰ ਦੂਸਰੇ ਯਹੂਦੀਆਂ ਨੇ ਵੀ ਦੋਸ਼ ਲਾਉਣਾ ਸ਼ੁਰੂ ਕਰ ਦਿੱਤਾ ਅਤੇ ਦਾਅਵਾ ਕਰਨ ਲੱਗੇ ਕਿ ਇਹ ਸਾਰੇ ਦੋਸ਼ ਸੱਚ ਹਨ।

10ਰਾਜਪਾਲ ਫੇਲਿਕ੍ਸ ਤੋਂ ਸੰਕੇਤ ਮਿਲਣ ਤੋਂ ਬਾਅਦ, ਪੌਲੁਸ ਨੇ ਜਵਾਬ ਦੇਣਾ ਸ਼ੁਰੂ ਕੀਤਾ, “ਮੈਂ ਜਾਣਦਾ ਹਾਂ ਕਿ ਤੁਸੀਂ ਕਈ ਸਾਲਾਂ ਤੋਂ ਇਸ ਕੌਮ ਦੇ ਨਿਆਂ ਅਧਿਕਾਰੀ ਰਹੇ ਹੋ; ਇਸ ਲਈ ਮੈਂ ਖੁਸ਼ੀ ਨਾਲ ਆਪਣੀ ਸਫ਼ਾਈ ਦਿੰਦਾ ਹਾਂ।

11ਤੁਸੀਂ ਇਸ ਸੱਚਾਈ ਦੀ ਪੁਸ਼ਟੀ ਕਰ ਸਕਦੇ ਹੋ ਕਿ ਮੈਂ ਸਿਰਫ ਬਾਰ੍ਹਾਂ ਦਿਨ ਪਹਿਲਾਂ ਯੇਰੂਸ਼ਲੇਮ ਵਿੱਚ ਬੰਦਗੀ ਕਰਨ ਲਈ ਗਿਆ ਸੀ।

12ਅਤੇ ਉਨ੍ਹਾਂ ਨੇ ਹੈਕਲ ਵਿੱਚ ਮੈਨੂੰ ਕਿਸੇ ਦੇ ਨਾਲ ਬਹਿਸ ਕਰਦੇ ਜਾਂ ਲੋਕਾਂ ਨੂੰ ਭੜਕਾਉਂਦੇ ਨਹੀਂ ਵੇਖਿਆ, ਨਾ ਤਾਂ ਪ੍ਰਾਰਥਨਾ ਸਥਾਨ ਵਿੱਚ, ਨਾ ਹੀ ਸ਼ਹਿਰ ਵਿੱਚ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.