11ਤੁਸੀਂ ਇਸ ਸੱਚਾਈ ਦੀ ਪੁਸ਼ਟੀ ਕਰ ਸਕਦੇ ਹੋ ਕਿ ਮੈਂ ਸਿਰਫ ਬਾਰ੍ਹਾਂ ਦਿਨ ਪਹਿਲਾਂ ਯੇਰੂਸ਼ਲੇਮ ਵਿੱਚ ਬੰਦਗੀ ਕਰਨ ਲਈ ਗਿਆ ਸੀ।
12ਅਤੇ ਉਨ੍ਹਾਂ ਨੇ ਹੈਕਲ ਵਿੱਚ ਮੈਨੂੰ ਕਿਸੇ ਦੇ ਨਾਲ ਬਹਿਸ ਕਰਦੇ ਜਾਂ ਲੋਕਾਂ ਨੂੰ ਭੜਕਾਉਂਦੇ ਨਹੀਂ ਵੇਖਿਆ, ਨਾ ਤਾਂ ਪ੍ਰਾਰਥਨਾ ਸਥਾਨ ਵਿੱਚ, ਨਾ ਹੀ ਸ਼ਹਿਰ ਵਿੱਚ।
13ਇਹ ਲੋਕ ਨਾ ਤੁਹਾਨੂੰ ਸਾਬਤ ਕਰ ਸਕਦੇ ਉਹ ਇਲਜ਼ਾਮ ਜਿਹੜੇ ਮੇਰੇ ਤੇ ਲਗਾਏ ਜਾ ਰਹੇ ਹਨ।
14ਪਰ ਮੈਂ ਮੰਨਦਾ ਹਾਂ ਕਿ ਮੈਂ ਉਸ ਰਾਹ ਦੀ ਪਾਲਣਾ ਕਰਦਾ ਹਾਂ, ਜਿਸ ਨੂੰ ਉਹ ਪੰਥ ਕਹਿੰਦੇ ਹਨ। ਮੈਂ ਆਪਣੇ ਪੁਰਖਿਆਂ ਦੇ ਪਰਮੇਸ਼ਵਰ ਦੀ ਉਪਾਸਨਾ ਕਰਦਾ ਹਾਂ, ਅਤੇ ਮੈਂ ਯਹੂਦੀ ਕਾਨੂੰਨ ਅਤੇ ਨਬੀਆਂ ਵਿੱਚ ਲਿਖੀਆਂ ਸਾਰੀਆਂ ਗੱਲਾਂ ਵਿੱਚ ਪੱਕਾ ਵਿਸ਼ਵਾਸ ਕਰਦਾ ਹਾਂ।
15ਅਤੇ ਮੈਨੂੰ ਪਰਮੇਸ਼ਵਰ ਵਿੱਚ ਉਹੀ ਉਮੀਦ ਹੈ ਜਿੰਨੀ ਇਨ੍ਹਾਂ ਆਦਮੀਆਂ ਨੇ ਆਪ ਕੀਤੀ ਹੈ, ਕਿ ਧਰਮੀ ਅਤੇ ਕੁਧਰਮੀ ਦੋਹਾਂ ਦਾ ਦੁਬਾਰਾ ਪੁਨਰ-ਉਥਾਨ ਹੋਵੇਗਾ।