ਰਸੂਲਾਂ 24

“ਕਈ ਸਾਲਾਂ ਦੀ ਗ਼ੈਰਹਾਜ਼ਰੀ ਤੋਂ ਬਾਅਦ, ਮੈਂ ਯੇਰੂਸ਼ਲੇਮ ਆਇਆ ਕਿ ਆਪਣੇ ਗਰੀਬ ਲੋਕਾਂ ਲਈ ਤੋਹਫ਼ੇ ਲੈ ਕੇ ਅਤੇ ਭੇਟਾਂ ਦੇਣ ਆਇਆ।

Acts 24:17 (UKJV) Now after many years I came to bring alms to my nation, and offerings.

15ਅਤੇ ਮੈਨੂੰ ਪਰਮੇਸ਼ਵਰ ਵਿੱਚ ਉਹੀ ਉਮੀਦ ਹੈ ਜਿੰਨੀ ਇਨ੍ਹਾਂ ਆਦਮੀਆਂ ਨੇ ਆਪ ਕੀਤੀ ਹੈ, ਕਿ ਧਰਮੀ ਅਤੇ ਕੁਧਰਮੀ ਦੋਹਾਂ ਦਾ ਦੁਬਾਰਾ ਪੁਨਰ-ਉਥਾਨ ਹੋਵੇਗਾ।

16ਇਸ ਲਈ ਮੈਂ ਹਮੇਸ਼ਾ ਕੋਸ਼ਿਸ਼ ਕਰਦਾ ਹਾਂ ਕਿ ਮੈਂ ਆਪਣੇ ਜ਼ਮੀਰ ਨੂੰ ਪਰਮੇਸ਼ਵਰ ਅਤੇ ਮਨੁੱਖ ਦੇ ਸਾਮ੍ਹਣੇ ਸਪੱਸ਼ਟ ਰੱਖਾਂ।

17“ਕਈ ਸਾਲਾਂ ਦੀ ਗ਼ੈਰਹਾਜ਼ਰੀ ਤੋਂ ਬਾਅਦ, ਮੈਂ ਯੇਰੂਸ਼ਲੇਮ ਆਇਆ ਕਿ ਆਪਣੇ ਗਰੀਬ ਲੋਕਾਂ ਲਈ ਤੋਹਫ਼ੇ ਲੈ ਕੇ ਅਤੇ ਭੇਟਾਂ ਦੇਣ ਆਇਆ।

18ਮੈਂ ਰਸਮੀ ਤੌਰ ਤੇ ਸ਼ੁੱਧ ਸੀ ਜਦੋਂ ਉਨ੍ਹਾਂ ਨੇ ਮੈਨੂੰ ਹੈਕਲ ਦੀਆਂ ਕਚਹਿਰੀਆਂ ਵਿੱਚ ਅਜਿਹਾ ਕਰਦਿਆਂ ਪਾਇਆ। ਮੇਰੇ ਨਾਲ ਕੋਈ ਭੀੜ ਨਹੀਂ ਸੀ, ਅਤੇ ਨਾ ਹੀ ਮੈਂ ਕਿਸੇ ਹੰਗਾਮੇ ਵਿੱਚ ਸ਼ਾਮਲ ਸੀ।

19ਪਰ ਏਸ਼ੀਆ ਪ੍ਰਾਂਤ ਦੇ ਕੁਝ ਯਹੂਦੀ ਹਨ, ਜਿਨ੍ਹਾਂ ਨੂੰ ਤੁਹਾਡੇ ਸਾਮ੍ਹਣੇ ਇੱਥੇ ਹੋਣਾ ਚਾਹੀਦਾ ਹੈ ਅਤੇ ਦੋਸ਼ ਲਾਉਣਾ ਚਾਹੀਦਾ ਹੈ ਜੇ ਉਨ੍ਹਾਂ ਦੇ ਕੋਲ ਮੇਰੇ ਵਿਰੁੱਧ ਕੁਝ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.