ਰਸੂਲਾਂ 24

ਪਰ ਫੇਲਿਕ੍ਸ, ਜਿਹੜਾ ਇਸ ਪੰਥ ਦੀਆਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਸੀ, ਇਹ ਕਹਿ ਕੇ ਉਹਨਾਂ ਨੂੰ ਟਾਲ ਦਿੱਤਾ, “ਜਦੋਂ ਲੁਸਿਯਸ ਸੈਨਾਪਤੀ ਆਵੇਗਾ, ਮੈਂ ਤੁਹਾਡੇ ਮੁਕੱਦਮੇ ਦਾ ਫੈਸਲਾ ਕਰਾਂਗਾ।”

Acts 24:22 (UKJV) And when Felix heard these things, having more perfect knowledge of that way, he deferred them, and said, When Lysias the chief captain shall come down, I will know the uttermost of your matter.

20ਜਾਂ ਇਹ ਜਿਹੜੇ ਇੱਥੇ ਹਨ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਜਦੋਂ ਉਹ ਮਹਾਂਸਭਾ ਦੇ ਅੱਗੇ ਖੜ੍ਹੇ ਹੁੰਦੇ ਸਨ ਉਨ੍ਹਾਂ ਨੇ ਮੇਰੇ ਵਿੱਚ ਕਿਹੜਾ ਅਪਰਾਧ ਪਾਇਆ ਸੀ

21ਇਸ ਇੱਕ ਚੀਜ਼ ਨੂੰ ਛੱਡ ਕੇ, ਜੋ ਮੈਂ ਉਨ੍ਹਾਂ ਨੂੰ ਉੱਚੀ ਆਵਾਜ਼ ਵਿੱਚ ਆਖਿਆ, ‘ਮੁਰਦਿਆਂ ਦੇ ਜੀ ਉੱਠਣ ਵਿੱਚ ਮੇਰੇ ਵਿਸ਼ਵਾਸ ਦੇ ਕਾਰਨ ਅੱਜ ਤੁਹਾਡੇ ਸਾਹਮਣੇ ਮੁਕੱਦਮਾ ਚੱਲ ਰਿਹਾ ਹੈ।’ ”

22ਪਰ ਫੇਲਿਕ੍ਸ, ਜਿਹੜਾ ਇਸ ਪੰਥ ਦੀਆਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਸੀ, ਇਹ ਕਹਿ ਕੇ ਉਹਨਾਂ ਨੂੰ ਟਾਲ ਦਿੱਤਾ, “ਜਦੋਂ ਲੁਸਿਯਸ ਸੈਨਾਪਤੀ ਆਵੇਗਾ, ਮੈਂ ਤੁਹਾਡੇ ਮੁਕੱਦਮੇ ਦਾ ਫੈਸਲਾ ਕਰਾਂਗਾ।”

23ਉਸ ਨੇ ਸੂਬੇਦਾਰ ਨੂੰ ਹੁਕਮ ਦਿੱਤਾ ਕਿ ਉਹ ਪੌਲੁਸ ਨੂੰ ਪਹਿਰਾ ਦੇਵੇ ਪਰ ਉਸ ਨੂੰ ਕੁਝ ਅਜ਼ਾਦੀ ਵੀ ਦੇਵੇ ਅਤੇ ਉਸ ਦੇ ਦੋਸਤਾਂ ਨੂੰ ਉਸ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਤੋਂ ਨਾ ਰੋਕੋ।

24ਕਈ ਦਿਨਾਂ ਬਾਅਦ ਫੇਲਿਕ੍ਸ ਆਪਣੀ ਪਤਨੀ ਡਸਿੱਲਾ ਨਾਲ ਆਇਆ, ਜੋ ਕਿ ਯਹੂਦੀ ਸੀ। ਉਸ ਨੇ ਪੌਲੁਸ ਨੂੰ ਬੁਲਾਇਆ ਅਤੇ ਉਸ ਨੂੰ ਸੁਣਿਆ ਜਿਵੇਂ ਉਸ ਨੇ ਮਸੀਹ ਯਿਸ਼ੂ ਵਿੱਚ ਵਿਸ਼ਵਾਸ ਬਾਰੇ ਗੱਲ ਕੀਤੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.