ਰਸੂਲਾਂ 24

ਉਸ ਨੇ ਸੂਬੇਦਾਰ ਨੂੰ ਹੁਕਮ ਦਿੱਤਾ ਕਿ ਉਹ ਪੌਲੁਸ ਨੂੰ ਪਹਿਰਾ ਦੇਵੇ ਪਰ ਉਸ ਨੂੰ ਕੁਝ ਅਜ਼ਾਦੀ ਵੀ ਦੇਵੇ ਅਤੇ ਉਸ ਦੇ ਦੋਸਤਾਂ ਨੂੰ ਉਸ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਤੋਂ ਨਾ ਰੋਕੋ।

Acts 24:23 (UKJV) And he commanded a centurion to keep Paul, and to let him have liberty, and that he should forbid none of his acquaintance to minister or come unto him.

21ਇਸ ਇੱਕ ਚੀਜ਼ ਨੂੰ ਛੱਡ ਕੇ, ਜੋ ਮੈਂ ਉਨ੍ਹਾਂ ਨੂੰ ਉੱਚੀ ਆਵਾਜ਼ ਵਿੱਚ ਆਖਿਆ, ‘ਮੁਰਦਿਆਂ ਦੇ ਜੀ ਉੱਠਣ ਵਿੱਚ ਮੇਰੇ ਵਿਸ਼ਵਾਸ ਦੇ ਕਾਰਨ ਅੱਜ ਤੁਹਾਡੇ ਸਾਹਮਣੇ ਮੁਕੱਦਮਾ ਚੱਲ ਰਿਹਾ ਹੈ।’ ”

22ਪਰ ਫੇਲਿਕ੍ਸ, ਜਿਹੜਾ ਇਸ ਪੰਥ ਦੀਆਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਸੀ, ਇਹ ਕਹਿ ਕੇ ਉਹਨਾਂ ਨੂੰ ਟਾਲ ਦਿੱਤਾ, “ਜਦੋਂ ਲੁਸਿਯਸ ਸੈਨਾਪਤੀ ਆਵੇਗਾ, ਮੈਂ ਤੁਹਾਡੇ ਮੁਕੱਦਮੇ ਦਾ ਫੈਸਲਾ ਕਰਾਂਗਾ।”

23ਉਸ ਨੇ ਸੂਬੇਦਾਰ ਨੂੰ ਹੁਕਮ ਦਿੱਤਾ ਕਿ ਉਹ ਪੌਲੁਸ ਨੂੰ ਪਹਿਰਾ ਦੇਵੇ ਪਰ ਉਸ ਨੂੰ ਕੁਝ ਅਜ਼ਾਦੀ ਵੀ ਦੇਵੇ ਅਤੇ ਉਸ ਦੇ ਦੋਸਤਾਂ ਨੂੰ ਉਸ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਤੋਂ ਨਾ ਰੋਕੋ।

24ਕਈ ਦਿਨਾਂ ਬਾਅਦ ਫੇਲਿਕ੍ਸ ਆਪਣੀ ਪਤਨੀ ਡਸਿੱਲਾ ਨਾਲ ਆਇਆ, ਜੋ ਕਿ ਯਹੂਦੀ ਸੀ। ਉਸ ਨੇ ਪੌਲੁਸ ਨੂੰ ਬੁਲਾਇਆ ਅਤੇ ਉਸ ਨੂੰ ਸੁਣਿਆ ਜਿਵੇਂ ਉਸ ਨੇ ਮਸੀਹ ਯਿਸ਼ੂ ਵਿੱਚ ਵਿਸ਼ਵਾਸ ਬਾਰੇ ਗੱਲ ਕੀਤੀ ਸੀ।

25ਜਿਵੇਂ ਕਿ ਪੌਲੁਸ ਨੇ ਧਾਰਮਿਕਤਾ, ਸੰਜਮ ਅਤੇ ਆਉਣ ਵਾਲੇ ਨਿਆਂ ਬਾਰੇ ਗੱਲ ਕੀਤੀ, ਫੇਲਿਕ੍ਸ ਡਰ ਗਿਆ ਅਤੇ ਕਿਹਾ, “ਹੁਣ ਲਈ ਇਹ ਕਾਫ਼ੀ ਹੈ! ਤੂੰ ਜਾ ਸਕਦਾ। ਫਿਰ ਜਦੋਂ ਮੇਰੇ ਲਈ ਉਚਿਤ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.