ਰਸੂਲਾਂ 24

ਉਸੇ ਸਮੇਂ ਉਹ ਆਸ ਕਰ ਰਿਹਾ ਸੀ ਕਿ ਪੌਲੁਸ ਉਸ ਨੂੰ ਰਿਸ਼ਵਤ ਦੇਵੇਗਾ, ਇਸ ਲਈ ਉਸ ਨੇ ਅਕਸਰ ਉਸ ਨੂੰ ਬੁਲਾਇਆ ਅਤੇ ਉਸ ਨਾਲ ਗੱਲਬਾਤ ਕਰਦਾ ਹੁੰਦਾ ਸੀ।

Acts 24:26 (UKJV) He hoped also that money should have been given him of Paul, that he might loose him: wherefore he sent for him the oftener, and communed with him.

24ਕਈ ਦਿਨਾਂ ਬਾਅਦ ਫੇਲਿਕ੍ਸ ਆਪਣੀ ਪਤਨੀ ਡਸਿੱਲਾ ਨਾਲ ਆਇਆ, ਜੋ ਕਿ ਯਹੂਦੀ ਸੀ। ਉਸ ਨੇ ਪੌਲੁਸ ਨੂੰ ਬੁਲਾਇਆ ਅਤੇ ਉਸ ਨੂੰ ਸੁਣਿਆ ਜਿਵੇਂ ਉਸ ਨੇ ਮਸੀਹ ਯਿਸ਼ੂ ਵਿੱਚ ਵਿਸ਼ਵਾਸ ਬਾਰੇ ਗੱਲ ਕੀਤੀ ਸੀ।

25ਜਿਵੇਂ ਕਿ ਪੌਲੁਸ ਨੇ ਧਾਰਮਿਕਤਾ, ਸੰਜਮ ਅਤੇ ਆਉਣ ਵਾਲੇ ਨਿਆਂ ਬਾਰੇ ਗੱਲ ਕੀਤੀ, ਫੇਲਿਕ੍ਸ ਡਰ ਗਿਆ ਅਤੇ ਕਿਹਾ, “ਹੁਣ ਲਈ ਇਹ ਕਾਫ਼ੀ ਹੈ! ਤੂੰ ਜਾ ਸਕਦਾ। ਫਿਰ ਜਦੋਂ ਮੇਰੇ ਲਈ ਉਚਿਤ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ।”

26ਉਸੇ ਸਮੇਂ ਉਹ ਆਸ ਕਰ ਰਿਹਾ ਸੀ ਕਿ ਪੌਲੁਸ ਉਸ ਨੂੰ ਰਿਸ਼ਵਤ ਦੇਵੇਗਾ, ਇਸ ਲਈ ਉਸ ਨੇ ਅਕਸਰ ਉਸ ਨੂੰ ਬੁਲਾਇਆ ਅਤੇ ਉਸ ਨਾਲ ਗੱਲਬਾਤ ਕਰਦਾ ਹੁੰਦਾ ਸੀ।

27ਜਦੋਂ ਦੋ ਸਾਲ ਬੀਤ ਗਏ, ਫੇਲਿਕ੍ਸ ਦੀ ਜਗ੍ਹਾ ਪੋਰਸੀਅਸ ਫੇਸਤੁਸ ਹਾਕਮ ਬਣ ਕੇ ਆਇਆ, ਪਰ ਕਿਉਂਕਿ ਫੇਲਿਕ੍ਸ ਯਹੂਦੀਆਂ ਉੱਤੇ ਕਿਰਪਾ ਕਰਨਾ ਚਾਹੁੰਦਾ ਸੀ, ਇਸ ਲਈ ਉਸ ਨੇ ਪੌਲੁਸ ਨੂੰ ਕੈਦ ਵਿੱਚ ਛੱਡ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.