4ਪਰ ਇਸ ਲਈ ਜੋ ਤੁਹਾਨੂੰ ਬਹੁਤ ਔਖਾ ਨਾ ਕਰਾਂ, ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਕਿਰਪਾ ਕਰਕੇ ਸਾਡੀਆਂ ਥੋੜੀਆਂ ਜਿਹੀਆਂ ਗੱਲਾਂ ਸੁਣ ਲਓ।
5“ਸਾਨੂੰ ਇਹ ਆਦਮੀ ਪਰੇਸ਼ਾਨ ਕਰਨ ਵਾਲਾ ਲੱਗਿਆ ਹੈ, ਜਿਸ ਨੇ ਸਾਰੀ ਦੁਨੀਆਂ ਦੇ ਯਹੂਦੀਆਂ ਵਿੱਚ ਦੰਗੇ ਭੜਕਾਏ ਸਨ। ਅਤੇ ਇਹ ਨਾਸਰੀ ਪੰਥ ਦਾ ਇੱਕ ਆਗੂ ਹੈ।
6ਅਤੇ ਉਸ ਨੇ ਹੈਕਲ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਵੀ ਕੀਤੀ; ਇਸ ਲਈ ਅਸੀਂ ਉਸ ਨੂੰ ਫੜ ਲਿਆ।
7ਅਸੀਂ ਉਸ ਦਾ ਸਾਡੀ ਬਿਵਸਥਾ ਅਨੁਸਾਰ ਨਿਆਂ ਕੀਤਾ ਹੁੰਦਾ। ਪਰ ਸੈਨਾਪਤੀ ਲਾਇਸੀਅਸ ਆਇਆ ਅਤੇ ਉਸ ਨੂੰ ਬਹੁਤ ਹਿੰਸਾ ਨਾਲ ਸਾਡੇ ਕੋਲ ਲੈ ਗਿਆ,
8ਉਸ ਦੀ ਖੁਦ ਜਾਂਚ ਕਰਕੇ ਤੁਸੀਂ ਉਨ੍ਹਾਂ ਸਾਰੇ ਦੋਸ਼ਾਂ ਦੀ ਸੱਚਾਈ ਜਾਣ ਜਾਓਗੇ ਜੋ ਅਸੀਂ ਉਸ ਦੇ ਖ਼ਿਲਾਫ਼ ਲਾ ਰਹੇ ਹਾਂ।”