ਰਸੂਲਾਂ 24

ਫਿਰ ਦੂਸਰੇ ਯਹੂਦੀਆਂ ਨੇ ਵੀ ਦੋਸ਼ ਲਾਉਣਾ ਸ਼ੁਰੂ ਕਰ ਦਿੱਤਾ ਅਤੇ ਦਾਅਵਾ ਕਰਨ ਲੱਗੇ ਕਿ ਇਹ ਸਾਰੇ ਦੋਸ਼ ਸੱਚ ਹਨ।

Acts 24:9 (UKJV) And the Jews also assented, saying that these things were so.

7ਅਸੀਂ ਉਸ ਦਾ ਸਾਡੀ ਬਿਵਸਥਾ ਅਨੁਸਾਰ ਨਿਆਂ ਕੀਤਾ ਹੁੰਦਾ। ਪਰ ਸੈਨਾਪਤੀ ਲਾਇਸੀਅਸ ਆਇਆ ਅਤੇ ਉਸ ਨੂੰ ਬਹੁਤ ਹਿੰਸਾ ਨਾਲ ਸਾਡੇ ਕੋਲ ਲੈ ਗਿਆ,

8ਉਸ ਦੀ ਖੁਦ ਜਾਂਚ ਕਰਕੇ ਤੁਸੀਂ ਉਨ੍ਹਾਂ ਸਾਰੇ ਦੋਸ਼ਾਂ ਦੀ ਸੱਚਾਈ ਜਾਣ ਜਾਓਗੇ ਜੋ ਅਸੀਂ ਉਸ ਦੇ ਖ਼ਿਲਾਫ਼ ਲਾ ਰਹੇ ਹਾਂ।”

9ਫਿਰ ਦੂਸਰੇ ਯਹੂਦੀਆਂ ਨੇ ਵੀ ਦੋਸ਼ ਲਾਉਣਾ ਸ਼ੁਰੂ ਕਰ ਦਿੱਤਾ ਅਤੇ ਦਾਅਵਾ ਕਰਨ ਲੱਗੇ ਕਿ ਇਹ ਸਾਰੇ ਦੋਸ਼ ਸੱਚ ਹਨ।

10ਰਾਜਪਾਲ ਫੇਲਿਕ੍ਸ ਤੋਂ ਸੰਕੇਤ ਮਿਲਣ ਤੋਂ ਬਾਅਦ, ਪੌਲੁਸ ਨੇ ਜਵਾਬ ਦੇਣਾ ਸ਼ੁਰੂ ਕੀਤਾ, “ਮੈਂ ਜਾਣਦਾ ਹਾਂ ਕਿ ਤੁਸੀਂ ਕਈ ਸਾਲਾਂ ਤੋਂ ਇਸ ਕੌਮ ਦੇ ਨਿਆਂ ਅਧਿਕਾਰੀ ਰਹੇ ਹੋ; ਇਸ ਲਈ ਮੈਂ ਖੁਸ਼ੀ ਨਾਲ ਆਪਣੀ ਸਫ਼ਾਈ ਦਿੰਦਾ ਹਾਂ।

11ਤੁਸੀਂ ਇਸ ਸੱਚਾਈ ਦੀ ਪੁਸ਼ਟੀ ਕਰ ਸਕਦੇ ਹੋ ਕਿ ਮੈਂ ਸਿਰਫ ਬਾਰ੍ਹਾਂ ਦਿਨ ਪਹਿਲਾਂ ਯੇਰੂਸ਼ਲੇਮ ਵਿੱਚ ਬੰਦਗੀ ਕਰਨ ਲਈ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.