ਰਸੂਲਾਂ 25

ਅਗਰ ਫਿਰ ਵੀ ਮੈਂ ਮੌਤ ਦੇ ਯੋਗ ਕੁਝ ਵੀ ਕਰਨ ਲਈ ਦੋਸ਼ੀ ਹਾਂ, ਤਾਂ ਮੈਂ ਮਰਨ ਤੋਂ ਇਨਕਾਰ ਨਹੀਂ ਕਰਦਾ। ਪਰ ਜੇ ਮੇਰੇ ਉੱਤੇ ਇਹ ਯਹੂਦੀਆਂ ਦੁਆਰਾ ਲਾਏ ਦੋਸ਼ ਸਹੀ ਨਹੀਂ ਹਨ, ਤਾਂ ਕਿਸੇ ਨੂੰ ਵੀ ਮੈਨੂੰ ਉਨ੍ਹਾਂ ਦੇ ਹਵਾਲੇ ਕਰਨ ਦਾ ਅਧਿਕਾਰ ਨਹੀਂ ਹੈ। ਮੈਂ ਰੋਮਨ ਪਾਤਸ਼ਾਹ ਕੈਸਰ ਨੂੰ ਅਪੀਲ ਕਰਦਾ ਹਾਂ!”

Acts 25:11 (UKJV) For if I be an offender, or have committed any thing worthy of death, I refuse not to die: but if there be none of these things whereof these accuse me, no man may deliver me unto them. I appeal unto Caesar.

9ਫੇਸਤੁਸ ਨੇ ਯਹੂਦੀਆਂ ਦਾ ਪੱਖ ਪੂਰਨ ਦੀ ਇੱਛਾ ਕਰਦਿਆਂ ਪੌਲੁਸ ਨੂੰ ਕਿਹਾ, “ਕੀ ਤੂੰ ਯੇਰੂਸ਼ਲੇਮ ਜਾ ਕੇ ਇਨ੍ਹਾਂ ਦੋਸ਼ਾਂ ਉੱਤੇ ਮੇਰੇ ਸਾਹਮਣੇ ਮੁਕੱਦਮਾ ਖੜਾ ਕਰਨਾ ਚਾਹੁੰਦਾ?”

10ਪੌਲੁਸ ਨੇ ਜਵਾਬ ਦਿੱਤਾ: “ਮੈਂ ਹੁਣ ਕੈਸਰ ਦੀ ਅਦਾਲਤ ਵਿੱਚ ਖੜ੍ਹਾ ਹਾਂ, ਹੁਣ ਠੀਕ ਇਹ ਹੀ ਹੈ ਕਿ ਮੇਰਾ ਨਿਆਂ ਇੱਥੇ ਹੀ ਹੋਵੇ। ਮੈਂ ਯਹੂਦੀਆਂ ਨਾਲ ਕੋਈ ਬੇਇਨਸਾਫ਼ੀ ਨਹੀਂ ਕੀਤੀ, ਜਿਵੇਂ ਕਿ ਤੁਸੀਂ ਵੀ ਚੰਗੀ ਤਰ੍ਹਾਂ ਜਾਣਦੇ ਹੋ।

11ਅਗਰ ਫਿਰ ਵੀ ਮੈਂ ਮੌਤ ਦੇ ਯੋਗ ਕੁਝ ਵੀ ਕਰਨ ਲਈ ਦੋਸ਼ੀ ਹਾਂ, ਤਾਂ ਮੈਂ ਮਰਨ ਤੋਂ ਇਨਕਾਰ ਨਹੀਂ ਕਰਦਾ। ਪਰ ਜੇ ਮੇਰੇ ਉੱਤੇ ਇਹ ਯਹੂਦੀਆਂ ਦੁਆਰਾ ਲਾਏ ਦੋਸ਼ ਸਹੀ ਨਹੀਂ ਹਨ, ਤਾਂ ਕਿਸੇ ਨੂੰ ਵੀ ਮੈਨੂੰ ਉਨ੍ਹਾਂ ਦੇ ਹਵਾਲੇ ਕਰਨ ਦਾ ਅਧਿਕਾਰ ਨਹੀਂ ਹੈ। ਮੈਂ ਰੋਮਨ ਪਾਤਸ਼ਾਹ ਕੈਸਰ ਨੂੰ ਅਪੀਲ ਕਰਦਾ ਹਾਂ!”

12ਫੇਸਤੁਸ ਨੇ ਆਪਣੀ ਸਭਾ ਨਾਲ ਗੱਲਬਾਤ ਕਰਨ ਤੋਂ ਬਾਅਦ, ਉਸ ਨੇ ਐਲਾਨ ਕੀਤਾ: “ਤੁਸੀਂ ਰੋਮਨ ਪਾਤਸ਼ਾਹ ਕੈਸਰ ਨੂੰ ਬੇਨਤੀ ਕੀਤੀ ਹੈ। ਤੂੰ ਰੋਮਨ ਪਾਤਸ਼ਾਹ ਦੇ ਹੀ ਕੋਲ ਜਾਵੇਂਗਾ!”

13ਕੁਝ ਦਿਨਾਂ ਬਾਅਦ ਰਾਜਾ ਅਗ੍ਰਿੱਪਾ ਅਤੇ ਬਰਨੀਸ ਫੇਸਤੁਸ ਨੂੰ ਮਿਲਣ ਲਈ ਕੈਸਰਿਆ ਪਹੁੰਚੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.