ਰਸੂਲਾਂ 25

ਪਰ ਜਦੋਂ ਪੌਲੁਸ ਨੇ ਆਪਣੀ ਅਪੀਲ ਪਾਤਸ਼ਾਹ ਦੇ ਫ਼ੈਸਲੇ ਲਈ ਰੱਖੀ, ਤਾਂ ਮੈਂ ਉਸ ਨੂੰ ਉਦੋਂ ਤੱਕ ਕੈਦ ਵਿੱਚ ਰੱਖਣ ਦਾ ਆਦੇਸ਼ ਦਿੱਤਾ ਜਦੋਂ ਤੱਕ ਮੈਂ ਉਸ ਨੂੰ ਕੈਸਰ ਪਾਤਸ਼ਾਹ ਕੋਲ ਨਾ ਭੇਜਾਂ।”

Acts 25:21 (UKJV) But when Paul had appealed to be reserved unto the hearing of Augustus, I commanded him to be kept till I might send him to Caesar.

19ਇਸ ਦੀ ਬਜਾਏ, ਉਨ੍ਹਾਂ ਨਾਲ ਉਸ ਦੇ ਆਪਣੇ ਧਰਮ ਅਤੇ ਯਿਸ਼ੂ ਨਾਮ ਦੇ ਇੱਕ ਮਰੇ ਹੋਏ ਆਦਮੀ ਬਾਰੇ ਝਗੜਾ ਹੋਇਆ ਜਿਸ ਬਾਰੇ ਪੌਲੁਸ ਆਖਦਾ ਸੀ ਕਿ ਉਹ ਜੀਉਂਦਾ ਹੈ।

20ਮੈਨੂੰ ਇਸ ਗੱਲ ਦੀ ਸਮਝ ਨਹੀਂ ਆ ਰਹੀ ਸੀ ਕਿ ਅਜਿਹੇ ਮਾਮਲਿਆਂ ਦੀ ਜਾਂਚ ਕਿਵੇਂ ਕੀਤੀ ਜਾਏ; ਇਸ ਲਈ ਮੈਂ ਉਸ ਨੂੰ ਪੁੱਛਿਆ ਕਿ ਉਹ ਯੇਰੂਸ਼ਲੇਮ ਜਾ ਕੇ ਇਹਨਾਂ ਦੋਸ਼ਾਂ ਉੱਤੇ ਮੁਕੱਦਮਾ ਖੜ੍ਹੇ ਕਰਨਾ ਚਾਹੇਗਾ।

21ਪਰ ਜਦੋਂ ਪੌਲੁਸ ਨੇ ਆਪਣੀ ਅਪੀਲ ਪਾਤਸ਼ਾਹ ਦੇ ਫ਼ੈਸਲੇ ਲਈ ਰੱਖੀ, ਤਾਂ ਮੈਂ ਉਸ ਨੂੰ ਉਦੋਂ ਤੱਕ ਕੈਦ ਵਿੱਚ ਰੱਖਣ ਦਾ ਆਦੇਸ਼ ਦਿੱਤਾ ਜਦੋਂ ਤੱਕ ਮੈਂ ਉਸ ਨੂੰ ਕੈਸਰ ਪਾਤਸ਼ਾਹ ਕੋਲ ਨਾ ਭੇਜਾਂ।”

22ਤਦ ਅਗ੍ਰਿੱਪਾ ਨੇ ਫੇਸਤੁਸ ਨੂੰ ਕਿਹਾ, “ਮੈਂ ਇਸ ਆਦਮੀ ਨੂੰ ਆਪ ਵੀ ਸੁਣਨਾ ਚਾਹੁੰਦਾ ਹਾਂ।” ਉਸ ਨੇ ਜਵਾਬ ਦਿੱਤਾ, “ਕੱਲ੍ਹ ਤੁਸੀਂ ਉਸ ਨੂੰ ਸੁਣੋਗੇ।”

23ਅਗਲੇ ਹੀ ਦਿਨ ਅਗ੍ਰਿੱਪਾ ਅਤੇ ਬਰਨੀਸ ਬਹੁਤ ਸ਼ੌਕ ਨਾਲ ਆਏ ਅਤੇ ਸ਼ਹਿਰ ਦੇ ਉੱਚ-ਦਰਜੇ ਦੇ ਫੌਜੀ ਅਧਿਕਾਰੀਆਂ ਅਤੇ ਪ੍ਰਮੁੱਖ ਆਦਮੀਆਂ ਨਾਲ ਕਚਿਹਰੀ ਵਿੱਚ ਦਾਖਲ ਹੋਏ। ਫੇਸਤੁਸ ਦੇ ਹੁਕਮ ਤੇ ਪੌਲੁਸ ਨੂੰ ਅੰਦਰ ਲਿਆਂਦਾ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.