ਰਸੂਲਾਂ 25

ਫੇਸਤੁਸ ਨੇ ਕਿਹਾ: “ਰਾਜਾ ਅਗ੍ਰਿੱਪਾ, ਜੋ ਸਾਡੇ ਨਾਲ ਮੌਜੂਦ ਹਨ, ਤੁਸੀਂ ਇਸ ਆਦਮੀ ਨੂੰ ਦੇਖਦੇ ਹੋ! ਸਾਰੇ ਯਹੂਦੀ ਲੋਕਾਂ ਨੇ ਮੇਰੇ ਅੱਗੇ ਉਸ ਬਾਰੇ ਯੇਰੂਸ਼ਲੇਮ ਵਿੱਚ ਅਤੇ ਇੱਥੇ ਕੈਸਰਿਆ ਵਿੱਚ ਦਰਖ਼ਾਸਤ ਕੀਤੀ, ਅਤੇ ਇਹ ਰੌਲ਼ਾ ਪਾਉਂਦੇ ਹਨ ਕਿ ਹੁਣ ਉਸ ਨੂੰ ਇੱਕ ਪਲ ਵੀ ਜੀਣ ਦਾ ਹੱਕ ਨਹੀਂ ਹੈ।

Acts 25:24 (UKJV) And Festus said, King Agrippa, and all men which are here present with us, all of you see this man, about whom all the multitude of the Jews have dealt with me, both at Jerusalem, and also here, crying that he ought not to live any longer.

22ਤਦ ਅਗ੍ਰਿੱਪਾ ਨੇ ਫੇਸਤੁਸ ਨੂੰ ਕਿਹਾ, “ਮੈਂ ਇਸ ਆਦਮੀ ਨੂੰ ਆਪ ਵੀ ਸੁਣਨਾ ਚਾਹੁੰਦਾ ਹਾਂ।” ਉਸ ਨੇ ਜਵਾਬ ਦਿੱਤਾ, “ਕੱਲ੍ਹ ਤੁਸੀਂ ਉਸ ਨੂੰ ਸੁਣੋਗੇ।”

23ਅਗਲੇ ਹੀ ਦਿਨ ਅਗ੍ਰਿੱਪਾ ਅਤੇ ਬਰਨੀਸ ਬਹੁਤ ਸ਼ੌਕ ਨਾਲ ਆਏ ਅਤੇ ਸ਼ਹਿਰ ਦੇ ਉੱਚ-ਦਰਜੇ ਦੇ ਫੌਜੀ ਅਧਿਕਾਰੀਆਂ ਅਤੇ ਪ੍ਰਮੁੱਖ ਆਦਮੀਆਂ ਨਾਲ ਕਚਿਹਰੀ ਵਿੱਚ ਦਾਖਲ ਹੋਏ। ਫੇਸਤੁਸ ਦੇ ਹੁਕਮ ਤੇ ਪੌਲੁਸ ਨੂੰ ਅੰਦਰ ਲਿਆਂਦਾ ਗਿਆ।

24ਫੇਸਤੁਸ ਨੇ ਕਿਹਾ: “ਰਾਜਾ ਅਗ੍ਰਿੱਪਾ, ਜੋ ਸਾਡੇ ਨਾਲ ਮੌਜੂਦ ਹਨ, ਤੁਸੀਂ ਇਸ ਆਦਮੀ ਨੂੰ ਦੇਖਦੇ ਹੋ! ਸਾਰੇ ਯਹੂਦੀ ਲੋਕਾਂ ਨੇ ਮੇਰੇ ਅੱਗੇ ਉਸ ਬਾਰੇ ਯੇਰੂਸ਼ਲੇਮ ਵਿੱਚ ਅਤੇ ਇੱਥੇ ਕੈਸਰਿਆ ਵਿੱਚ ਦਰਖ਼ਾਸਤ ਕੀਤੀ, ਅਤੇ ਇਹ ਰੌਲ਼ਾ ਪਾਉਂਦੇ ਹਨ ਕਿ ਹੁਣ ਉਸ ਨੂੰ ਇੱਕ ਪਲ ਵੀ ਜੀਣ ਦਾ ਹੱਕ ਨਹੀਂ ਹੈ।

25ਮੈਂ ਪਾਇਆ ਕਿ ਇਸ ਨੇ ਮੌਤ ਦੇ ਲਾਇਕ ਕੋਈ ਕੰਮ ਨਹੀਂ ਕੀਤਾ, ਪਰ ਕਿਉਂਕਿ ਇਸ ਨੇ ਸਮਰਾਟ ਅੱਗੇ ਆਪਣੀ ਅਪੀਲ ਕੀਤੀ ਮੈਂ ਉਸ ਨੂੰ ਰੋਮ ਭੇਜਣ ਦਾ ਫ਼ੈਸਲਾ ਕੀਤਾ।

26ਪਰ ਮੇਰੇ ਕੋਲ ਉਸ ਰਾਜ ਪ੍ਰਤਾਪ ਨੂੰ ਲਿਖਣ ਲਈ ਕੁਝ ਨਿਸ਼ਚਤ ਨਹੀਂ ਹੈ। ਇਸ ਲਈ ਮੈਂ ਉਸ ਨੂੰ ਤੁਹਾਡੇ ਸਾਰਿਆਂ ਦੇ ਸਾਹਮਣੇ ਲਿਆਇਆ ਹਾਂ, ਅਤੇ ਖ਼ਾਸ ਕਰਕੇ, ਹੇ ਰਾਜਾ ਅਗ੍ਰਿੱਪਾ, ਤੇਰੇ ਅੱਗੇ ਹਾਜ਼ਰ ਕੀਤਾ ਹੈ ਤਾਂ ਜੋ ਇਸ ਜਾਂਚ-ਪੜਤਾਲ ਦੇ ਨਤੀਜੇ ਵਜੋਂ ਮੈਨੂੰ ਕੁਝ ਲਿਖਣ ਲਈ ਮਿਲ ਸਕੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.