3ਉਨ੍ਹਾਂ ਨੇ ਫੇਸਤੁਸ ਨੂੰ ਬੇਨਤੀ ਕੀਤੀ, ਕਿ ਪੌਲੁਸ ਨੂੰ ਯੇਰੂਸ਼ਲੇਮ ਭੇਜ ਦਿੱਤਾ ਜਾਵੇ, ਕਿਉਂਕਿ ਉਹ ਰਸਤੇ ਵਿੱਚ ਉਸ ਨੂੰ ਮਾਰਨ ਲਈ ਇੱਕ ਹਮਲਾ ਕਰਨ ਦੀ ਤਿਆਰੀ ਵਿੱਚ ਸਨ।
4ਫੇਸਤੁਸ ਨੇ ਉੱਤਰ ਦਿੱਤਾ, “ਪੌਲੁਸ ਨੂੰ ਕੈਸਰਿਆ ਵਿਖੇ ਕੈਦ ਵਿੱਚ ਰੱਖਿਆ ਗਿਆ ਹੈ, ਅਤੇ ਮੈਂ ਖ਼ੁਦ ਜਲਦੀ ਹੀ ਉੱਥੇ ਜਾ ਰਿਹਾ ਹਾਂ।
5ਤੁਹਾਡੇ ਕੁਝ ਆਗੂ ਮੇਰੇ ਨਾਲ ਆਉਣ, ਅਤੇ ਅਗਰ ਜੇ ਉਸ ਆਦਮੀ ਨੇ ਕੁਝ ਗਲਤ ਕੀਤਾ ਹੈ, ਤਾਂ ਉਹ ਉੱਥੇ ਉਸ ਉੱਤੇ ਇਲਜ਼ਾਮ ਲਾ ਸਕਦੇ ਹਨ।”
6ਉਨ੍ਹਾਂ ਨਾਲ ਅੱਠ-ਦਸ ਦਿਨ ਯੇਰੂਸ਼ਲੇਮ ਵਿੱਚ ਬਿਤਾਉਣ ਤੋਂ ਬਾਅਦ, ਫੇਸਤੁਸ ਕੈਸਰਿਆ ਵੱਲ ਨੂੰ ਚਲਾ ਗਿਆ। ਅਗਲੇ ਦਿਨ ਉਸ ਨੇ ਅਦਾਲਤ ਨੂੰ ਬੁਲਾਇਆ ਅਤੇ ਪੌਲੁਸ ਨੂੰ ਉਸ ਦੇ ਸਾਹਮਣੇ ਲਿਆਉਣ ਦਾ ਆਦੇਸ਼ ਦਿੱਤਾ।
7ਜਦੋਂ ਪੌਲੁਸ ਅੰਦਰ ਆਇਆ, ਤਾਂ ਯੇਰੂਸ਼ਲੇਮ ਤੋਂ ਆਏ ਯਹੂਦੀ ਆਗੂ ਉਸ ਦੇ ਆਸ-ਪਾਸ ਖੜੇ ਹੋ ਗਏ। ਉਨ੍ਹਾਂ ਨੇ ਉਸ ਦੇ ਵਿਰੁੱਧ ਕਈ ਗੰਭੀਰ ਦੋਸ਼ ਲਾਏ, ਪਰ ਜਿਨ੍ਹਾਂ ਨੂੰ ਸਾਬਤ ਨਾ ਕਰ ਸਕੇ।