10ਅਤੇ ਇਹ ਉਹੀ ਕੁਝ ਹੈ ਜੋ ਮੈਂ ਯੇਰੂਸ਼ਲੇਮ ਵਿੱਚ ਕੀਤਾ ਸੀ। ਮੁੱਖ ਜਾਜਕਾਂ ਕੋਲੋਂ ਅਧਿਕਾਰ ਪ੍ਰਾਪਤ ਕਰਕੇ ਮੈਂ ਪ੍ਰਭੂ ਦੇ ਬਹੁਤ ਸਾਰੇ ਪਵਿੱਤਰ ਲੋਕਾਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ ਅਤੇ ਜਦੋਂ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰਿਆ ਜਾਂਦਾ ਸੀ, ਤਾਂ ਮੈਂ ਉਨ੍ਹਾਂ ਦੇ ਵਿਰੁੱਧ ਆਪਣੀ ਮੱਤ ਦਿੰਦਾ ਸੀ।
11ਕਈ ਵਾਰ ਮੈਂ ਇੱਕ ਪ੍ਰਾਰਥਨਾ ਸਥਾਨ ਤੋਂ ਦੂਸਰੀ ਪ੍ਰਾਰਥਨਾ ਸਥਾਨ ਤੇ ਜਾਂਦਾ ਸੀ ਤਾਂ ਜੋ ਮੈਂ ਉਨ੍ਹਾਂ ਨੂੰ ਸਜ਼ਾ ਦੇ ਸਕਾਂ, ਅਤੇ ਮੈਂ ਉਨ੍ਹਾਂ ਨੂੰ ਮਜ਼ਬੂਰ ਕਰਨ ਦੀ ਕੋਸ਼ਿਸ਼ ਕੀਤੀ ਕਿ ਯਿਸ਼ੂ ਦੇ ਵਿਰੁੱਧ ਗਲਤ ਬੋਲਣ। ਮੈਂ ਉਨ੍ਹਾਂ ਨੂੰ ਸਤਾਉਣ ਵਿੱਚ ਇੰਨਾ ਸ਼ੁਦਾਈ ਹੋ ਜਾਂਦਾ ਸੀ ਕਿ ਮੈਂ ਉਨ੍ਹਾਂ ਨੂੰ ਪਰਦੇਸੀ ਸ਼ਹਿਰਾਂ ਵਿੱਚ ਜਾ ਕੇ ਵੀ ਸਤਾਉਂਦਾ ਸੀ।
12“ਇਨ੍ਹਾਂ ਯਾਤਰਾਵਾਂ ਵਿੱਚੋਂ ਇੱਕ ਵਾਰੀ ਮੈਂ ਮੁੱਖ ਜਾਜਕਾਂ ਤੋਂ ਅਧਿਕਾਰ ਪ੍ਰਾਪਤ ਕਰਕੇ ਮੈਂ ਦੰਮਿਸ਼ਕ ਸ਼ਹਿਰ ਵੱਲ ਜਾ ਰਿਹਾ ਸੀ।
13ਹੇ ਰਾਜਾ ਅਗ੍ਰਿੱਪਾ, ਦੁਪਿਹਰ ਦੇ ਕਰੀਬ, ਜਦੋਂ ਮੈਂ ਸੜਕ ਤੇ ਯਾਤਰਾ ਕਰ ਰਿਹਾ ਸੀ, ਤਾਂ ਮੈਂ ਸਵਰਗ ਤੋਂ ਇੱਕ ਚਮਕਦਾਰ ਰੋਸ਼ਨੀ ਵੇਖੀ, ਜੋ ਸੂਰਜ ਨਾਲੋਂ ਵੀ ਕਿਤੇ ਤੇਜਵਾਨ ਸੀ ਉਹ ਰੋਸ਼ਨੀ ਮੇਰੇ ਅਤੇ ਮੇਰੇ ਸਾਥੀਆਂ ਦੇ ਆਲੇ-ਦੁਆਲੇ ਚਮਕੀ।
14ਅਸੀਂ ਸਾਰੇ ਜ਼ਮੀਨ ਤੇ ਡਿੱਗ ਪਏ ਅਤੇ ਮੈਨੂੰ ਇਬਰਾਨੀ ਭਾਸ਼ਾ ਵਿੱਚ ਇੱਕ ਆਵਾਜ਼ ਸੁਣਾਈ ਦਿੱਤੀ, ‘ਹੇ ਸੌਲੁਸ, ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈ? ਤਿੱਖੇ ਕਿਨਾਰੇ ਨੂੰ ਲੱਤ ਮਾਰਨਾ ਤੁਹਾਡੇ ਲਈ ਨੁਕਸਾਨਦੇਹ ਹੈ।’