ਰਸੂਲਾਂ 26

ਸਗੋਂ ਪਹਿਲਾਂ ਦੰਮਿਸ਼ਕ ਦੇ ਰਹਿਣ ਵਾਲਿਆਂ ਨੂੰ, ਫਿਰ ਯੇਰੂਸ਼ਲੇਮ ਵਿੱਚ ਅਤੇ ਸਾਰੇ ਯਹੂਦਿਯਾ ਪ੍ਰਾਂਤ ਵਿੱਚ, ਅਤੇ ਫਿਰ ਗ਼ੈਰ-ਯਹੂਦੀਆਂ ਨੂੰ, ਮੈਂ ਪ੍ਰਚਾਰ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ਵਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ।

Acts 26:20 (UKJV) But showed first unto them of Damascus, and at Jerusalem, and throughout all the coasts of Judaea, and then to the Gentiles, that they should repent and turn to God, and do works meet for repentance.

18ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ, ਅਤੇ ਸ਼ੈਤਾਨ ਤੋਂ ਪਰਮੇਸ਼ਵਰ ਦੀ ਵੱਲ ਮੁੜਨ, ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰਕੇ ਪਵਿੱਤਰ ਹੋਏ ਹਨ।’

19“ਤਾਂ ਫਿਰ, ਰਾਜਾ ਅਗ੍ਰਿੱਪਾ, ਮੈਂ ਸਵਰਗ ਦੇ ਦਰਸ਼ਨ ਤੋਂ ਅਣ-ਆਗਿਆਕਾਰੀ ਨਹੀਂ ਸੀ।

20ਸਗੋਂ ਪਹਿਲਾਂ ਦੰਮਿਸ਼ਕ ਦੇ ਰਹਿਣ ਵਾਲਿਆਂ ਨੂੰ, ਫਿਰ ਯੇਰੂਸ਼ਲੇਮ ਵਿੱਚ ਅਤੇ ਸਾਰੇ ਯਹੂਦਿਯਾ ਪ੍ਰਾਂਤ ਵਿੱਚ, ਅਤੇ ਫਿਰ ਗ਼ੈਰ-ਯਹੂਦੀਆਂ ਨੂੰ, ਮੈਂ ਪ੍ਰਚਾਰ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ਵਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ।

21ਇਸੇ ਕਰਕੇ ਕੁਝ ਯਹੂਦੀਆਂ ਨੇ ਮੈਨੂੰ ਹੈਕਲ ਦੀਆਂ ਦਰਬਾਰਾਂ ਵਿੱਚ ਫੜ ਲਿਆ ਅਤੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ।

22ਪਰ ਪਰਮੇਸ਼ਵਰ ਨੇ ਅੱਜ ਤੱਕ ਮੇਰੀ ਸਹਾਇਤਾ ਕੀਤੀ ਹੈ; ਇਸ ਲਈ ਮੈਂ ਇੱਥੇ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ। ਮੈਂ ਉਸ ਤੋਂ ਪਰੇ ਕੁਝ ਹੋਰ ਸਾਖੀ ਨਹੀਂ ਦੇ ਰਿਹਾ ਜੋ ਨਬੀਆਂ ਅਤੇ ਮੋਸ਼ੇਹ ਨੇ ਕਿਹਾ ਸੀ ਜੋ ਵਾਪਰੇਗਾ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.