ਰਸੂਲਾਂ 26

ਇਸੇ ਕਰਕੇ ਕੁਝ ਯਹੂਦੀਆਂ ਨੇ ਮੈਨੂੰ ਹੈਕਲ ਦੀਆਂ ਦਰਬਾਰਾਂ ਵਿੱਚ ਫੜ ਲਿਆ ਅਤੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ।

Acts 26:21 (UKJV) For these causes the Jews caught me in the temple, and went about to kill me.

19“ਤਾਂ ਫਿਰ, ਰਾਜਾ ਅਗ੍ਰਿੱਪਾ, ਮੈਂ ਸਵਰਗ ਦੇ ਦਰਸ਼ਨ ਤੋਂ ਅਣ-ਆਗਿਆਕਾਰੀ ਨਹੀਂ ਸੀ।

20ਸਗੋਂ ਪਹਿਲਾਂ ਦੰਮਿਸ਼ਕ ਦੇ ਰਹਿਣ ਵਾਲਿਆਂ ਨੂੰ, ਫਿਰ ਯੇਰੂਸ਼ਲੇਮ ਵਿੱਚ ਅਤੇ ਸਾਰੇ ਯਹੂਦਿਯਾ ਪ੍ਰਾਂਤ ਵਿੱਚ, ਅਤੇ ਫਿਰ ਗ਼ੈਰ-ਯਹੂਦੀਆਂ ਨੂੰ, ਮੈਂ ਪ੍ਰਚਾਰ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ਵਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ।

21ਇਸੇ ਕਰਕੇ ਕੁਝ ਯਹੂਦੀਆਂ ਨੇ ਮੈਨੂੰ ਹੈਕਲ ਦੀਆਂ ਦਰਬਾਰਾਂ ਵਿੱਚ ਫੜ ਲਿਆ ਅਤੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ।

22ਪਰ ਪਰਮੇਸ਼ਵਰ ਨੇ ਅੱਜ ਤੱਕ ਮੇਰੀ ਸਹਾਇਤਾ ਕੀਤੀ ਹੈ; ਇਸ ਲਈ ਮੈਂ ਇੱਥੇ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ। ਮੈਂ ਉਸ ਤੋਂ ਪਰੇ ਕੁਝ ਹੋਰ ਸਾਖੀ ਨਹੀਂ ਦੇ ਰਿਹਾ ਜੋ ਨਬੀਆਂ ਅਤੇ ਮੋਸ਼ੇਹ ਨੇ ਕਿਹਾ ਸੀ ਜੋ ਵਾਪਰੇਗਾ

23ਕਿ ਮਸੀਹਾ ਦੁੱਖ ਭੋਗੇਗਾਂ, ਅਤੇ ਮੁਰਦਿਆਂ ਵਿੱਚੋਂ ਪੁਨਰ-ਉਥਾਨ ਵਾਲਿਆਂ ਵਿੱਚੋਂ ਪਹਿਲਾਂ ਹੋ ਕੇ, ਆਪਣੇ ਲੋਕਾਂ ਅਤੇ ਗ਼ੈਰ-ਯਹੂਦੀਆਂ ਲਈ ਚਾਨਣ ਦਾ ਪ੍ਰਚਾਰ ਕਰੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.