ਰਸੂਲਾਂ 26

ਕਿ ਮਸੀਹਾ ਦੁੱਖ ਭੋਗੇਗਾਂ, ਅਤੇ ਮੁਰਦਿਆਂ ਵਿੱਚੋਂ ਪੁਨਰ-ਉਥਾਨ ਵਾਲਿਆਂ ਵਿੱਚੋਂ ਪਹਿਲਾਂ ਹੋ ਕੇ, ਆਪਣੇ ਲੋਕਾਂ ਅਤੇ ਗ਼ੈਰ-ਯਹੂਦੀਆਂ ਲਈ ਚਾਨਣ ਦਾ ਪ੍ਰਚਾਰ ਕਰੇ।”

Acts 26:23 (UKJV) That Christ should suffer, and that he should be the first that should rise from the dead, and should show light unto the people, and to the Gentiles.

21ਇਸੇ ਕਰਕੇ ਕੁਝ ਯਹੂਦੀਆਂ ਨੇ ਮੈਨੂੰ ਹੈਕਲ ਦੀਆਂ ਦਰਬਾਰਾਂ ਵਿੱਚ ਫੜ ਲਿਆ ਅਤੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ।

22ਪਰ ਪਰਮੇਸ਼ਵਰ ਨੇ ਅੱਜ ਤੱਕ ਮੇਰੀ ਸਹਾਇਤਾ ਕੀਤੀ ਹੈ; ਇਸ ਲਈ ਮੈਂ ਇੱਥੇ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ। ਮੈਂ ਉਸ ਤੋਂ ਪਰੇ ਕੁਝ ਹੋਰ ਸਾਖੀ ਨਹੀਂ ਦੇ ਰਿਹਾ ਜੋ ਨਬੀਆਂ ਅਤੇ ਮੋਸ਼ੇਹ ਨੇ ਕਿਹਾ ਸੀ ਜੋ ਵਾਪਰੇਗਾ

23ਕਿ ਮਸੀਹਾ ਦੁੱਖ ਭੋਗੇਗਾਂ, ਅਤੇ ਮੁਰਦਿਆਂ ਵਿੱਚੋਂ ਪੁਨਰ-ਉਥਾਨ ਵਾਲਿਆਂ ਵਿੱਚੋਂ ਪਹਿਲਾਂ ਹੋ ਕੇ, ਆਪਣੇ ਲੋਕਾਂ ਅਤੇ ਗ਼ੈਰ-ਯਹੂਦੀਆਂ ਲਈ ਚਾਨਣ ਦਾ ਪ੍ਰਚਾਰ ਕਰੇ।”

24ਇਸ ਸਮੇਂ ਜਦੋਂ ਪੌਲੁਸ ਆਪਣੀ ਇਹ ਸਫ਼ਾਈ ਦੇ ਰਿਹਾ ਸੀ ਤਾਂ ਫੇਸਤੁਸ ਉੱਚੀ ਅਵਾਜ਼ ਵਿੱਚ ਆਖਿਆ, “ਪੌਲੁਸ, ਤੂੰ ਆਪਣੇ ਦਿਮਾਗ ਤੋਂ ਬਾਹਰ ਹੋ ਗਿਆ! ਤੇਰੀ ਬਹੁਤ ਜ਼ਿਆਦਾ ਵਿੱਦਿਆ ਨੇ ਤੈਨੂੰ ਪਾਗਲ ਕਰ ਦਿੱਤਾ ਹੈ।”

25ਜਿਵੇਂ ਕਿ ਪੌਲੁਸ ਨੇ ਇਸ ਤਰ੍ਹਾਂ ਆਪਣੀ ਸਫ਼ਾਈ ਦਿੰਦੇ ਹੋਏ ਉੱਤਰ ਦਿੱਤਾ, “ਹੇ! ਆਦਰਯੋਗ ਫੇਸਤੁਸ, ਮੈਂ ਪਾਗਲ ਨਹੀਂ ਹਾਂ, ਜੋ ਮੈਂ ਕਹਿ ਰਿਹਾ ਹਾਂ ਉਹ ਸਹੀ ਅਤੇ ਸੋਝੀ ਦੀਆਂ ਗੱਲਾਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.