ਰਸੂਲਾਂ 26

“ਸਾਰੇ ਯਹੂਦੀ ਲੋਕ ਜਾਣਦੇ ਹਨ ਕਿ ਮੈਂ ਬਚਪਨ ਤੋਂ ਹੀ ਆਪਣਾ ਜੀਵਨ ਕਿਵੇਂ ਬਤੀਤ ਕਰ ਰਿਹਾ ਹਾਂ, ਆਪਣੀ ਜ਼ਿੰਦਗੀ ਦੇ ਅਰੰਭ ਤੋਂ ਹੀ ਮੈਂ ਆਪਣੇ ਦੇਸ਼, ਅਤੇ ਯੇਰੂਸ਼ਲੇਮ ਵਿੱਚ ਰਿਹਾ ਹਾਂ।”

Acts 26:4 (UKJV) My manner of life from my youth, which was at the first among mine own nation at Jerusalem, know all the Jews;

2“ਹੇ ਰਾਜਾ ਅਗ੍ਰਿੱਪਾ, ਮੈਂ ਆਪਣੇ ਆਪ ਨੂੰ ਅੱਜ ਤੁਹਾਡੇ ਸਾਹਮਣੇ ਮੁਬਾਰਕ ਸਮਝਦਾ ਹਾਂ ਕਿਉਂਕਿ ਮੈਂ ਯਹੂਦੀ ਆਗੂਆਂ ਦੇ ਲਾਏ ਸਾਰੇ ਦੋਸ਼ਾਂ ਵਿਰੁੱਧ ਆਪਣੇ ਬਚਾਅ ਦੀ ਸਫ਼ਾਈ ਦਿੰਦਾ ਹਾਂ,

3ਅਤੇ ਖ਼ਾਸ ਕਰ ਇਸ ਲਈ ਕਿਉਂਕਿ ਤੁਸੀਂ ਸਾਰੇ ਯਹੂਦੀ ਰੀਤੀ ਰਿਵਾਜਾਂ ਅਤੇ ਵਿਵਾਦਾਂ ਤੋਂ ਚੰਗੀ ਤਰ੍ਹਾਂ ਜਾਣੂ ਹੋ। ਇਸ ਲਈ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਸਬਰ ਨਾਲ ਮੇਰੀ ਗੱਲ ਸੁਣੋ।

4“ਸਾਰੇ ਯਹੂਦੀ ਲੋਕ ਜਾਣਦੇ ਹਨ ਕਿ ਮੈਂ ਬਚਪਨ ਤੋਂ ਹੀ ਆਪਣਾ ਜੀਵਨ ਕਿਵੇਂ ਬਤੀਤ ਕਰ ਰਿਹਾ ਹਾਂ, ਆਪਣੀ ਜ਼ਿੰਦਗੀ ਦੇ ਅਰੰਭ ਤੋਂ ਹੀ ਮੈਂ ਆਪਣੇ ਦੇਸ਼, ਅਤੇ ਯੇਰੂਸ਼ਲੇਮ ਵਿੱਚ ਰਿਹਾ ਹਾਂ।”

5ਉਨ੍ਹਾਂ ਨੇ ਮੈਨੂੰ ਲੰਬੇ ਸਮੇਂ ਤੋਂ ਜਾਣਿਆ ਹੈ ਅਤੇ ਗਵਾਹੀ ਦੇ ਸਕਦੇ ਹਨ, ਜੇ ਉਹ ਚਾਹੁੰਦੇ ਹਨ, ਤਾਂ ਮੈਂ ਆਪਣੇ ਧਰਮ ਦੇ ਸਭ ਤੋਂ ਸਖ਼ਤ ਪੰਥ ਦੇ ਅਨੁਸਾਰ ਇੱਕ ਫ਼ਰੀਸੀ ਵਜੋਂ ਜੀਵਨ ਬਤੀਤ ਕਰ ਰਿਹਾ ਸੀ।

6ਅਤੇ ਹੁਣ ਇਹ ਉਸ ਲਈ ਕਿਉਂਕਿ ਮੇਰੀ ਉਮੀਦ ਹੈ ਜੋ ਪਰਮੇਸ਼ਵਰ ਨੇ ਸਾਡੇ ਪੂਰਵਜਾਂ ਨਾਲ ਵਾਇਦਾ ਕੀਤਾ ਸੀ ਕਿ ਮੈਂ ਅੱਜ ਮੁਕੱਦਮੇ ਵਿੱਚ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.