16ਅਤੇ ਕਲੌਦਾ ਨਾਮ ਦੇ ਇੱਕ ਛੋਟੇ ਟਾਪੂ ਹੇਠ ਜਾ ਕੇ ਅਸੀਂ ਮੁਸ਼ਕਿਲ ਨਾਲ ਜਹਾਜ਼ ਦੀ ਢੋਗੀ ਨੂੰ ਕਾਬੂ ਵਿੱਚ ਕੀਤਾ,
17ਸੋ ਜਦੋਂ ਉਨ੍ਹਾਂ ਉਸ ਨੂੰ ਚੁੱਕ ਲਿਆ ਤਾਂ ਸਹਾਰਾ ਦੇ ਕੇ ਜਹਾਜ਼ ਨੂੰ ਥੱਲਿਓਂ ਬੰਨਿਆ ਅਤੇ ਇਸ ਡਰ ਦੇ ਕਾਰਨ ਕਿ ਕਿਤੇ ਸੁਰਤਿਸ ਵਿੱਚ ਨਾ ਜਾ ਫਸੀਏ, ਪਾਲ ਲਾਹ ਦਿੱਤੇ ਅਤੇ ਐਂਵੇਂ ਰੁੜ੍ਹਦੇ ਚਲੇ ਗਏ।
18ਅਸੀਂ ਤੂਫ਼ਾਨ ਦੇ ਕਾਰਨ ਬਹੁਤ ਹਿਚਕੋਲੇ ਖਾਧੇ ਤਾਂ ਅਗਲੇ ਦਿਨ ਉਨ੍ਹਾਂ ਨੇ ਜਹਾਜ਼ ਦਾ ਕੁਝ ਮਾਲ ਸਮੁੰਦਰ ਵਿੱਚ ਸੁੱਟਣਾ ਸ਼ੁਰੂ ਕਰ ਦਿੱਤਾ।
19ਅਤੇ ਤੀਜੇ ਦਿਨ, ਉਨ੍ਹਾਂ ਆਪਣੇ ਹੱਥੀਂ ਜਹਾਜ਼ ਦਾ ਸਮਾਨ ਵੀ ਉਤਾਰ ਸੁੱਟਿਆ।
20ਜਦੋਂ ਬਹੁਤ ਦਿਨਾਂ ਤੱਕ ਨਾ ਸੂਰਜ ਨਾ ਤਾਰੇ ਦਿਖਾਈ ਦਿੱਤੇ ਅਤੇ ਤੇਜ਼ ਤੂਫ਼ਾਨ ਚਲਦਾ ਰਿਹਾ, ਆਖ਼ਿਰ ਵਿੱਚ ਸਾਡੇ ਬਚਣ ਦੀ ਸਾਰੀ ਉਮੀਦ ਖ਼ਤਮ ਹੋ ਗਈ।