ਰਸੂਲਾਂ 27

ਅਤੇ ਤੀਜੇ ਦਿਨ, ਉਨ੍ਹਾਂ ਆਪਣੇ ਹੱਥੀਂ ਜਹਾਜ਼ ਦਾ ਸਮਾਨ ਵੀ ਉਤਾਰ ਸੁੱਟਿਆ।

Acts 27:19 (UKJV) And the third day we cast out with our own hands the cordage of the ship.

17ਸੋ ਜਦੋਂ ਉਨ੍ਹਾਂ ਉਸ ਨੂੰ ਚੁੱਕ ਲਿਆ ਤਾਂ ਸਹਾਰਾ ਦੇ ਕੇ ਜਹਾਜ਼ ਨੂੰ ਥੱਲਿਓਂ ਬੰਨਿਆ ਅਤੇ ਇਸ ਡਰ ਦੇ ਕਾਰਨ ਕਿ ਕਿਤੇ ਸੁਰਤਿਸ ਵਿੱਚ ਨਾ ਜਾ ਫਸੀਏ, ਪਾਲ ਲਾਹ ਦਿੱਤੇ ਅਤੇ ਐਂਵੇਂ ਰੁੜ੍ਹਦੇ ਚਲੇ ਗਏ।

18ਅਸੀਂ ਤੂਫ਼ਾਨ ਦੇ ਕਾਰਨ ਬਹੁਤ ਹਿਚਕੋਲੇ ਖਾਧੇ ਤਾਂ ਅਗਲੇ ਦਿਨ ਉਨ੍ਹਾਂ ਨੇ ਜਹਾਜ਼ ਦਾ ਕੁਝ ਮਾਲ ਸਮੁੰਦਰ ਵਿੱਚ ਸੁੱਟਣਾ ਸ਼ੁਰੂ ਕਰ ਦਿੱਤਾ।

19ਅਤੇ ਤੀਜੇ ਦਿਨ, ਉਨ੍ਹਾਂ ਆਪਣੇ ਹੱਥੀਂ ਜਹਾਜ਼ ਦਾ ਸਮਾਨ ਵੀ ਉਤਾਰ ਸੁੱਟਿਆ।

20ਜਦੋਂ ਬਹੁਤ ਦਿਨਾਂ ਤੱਕ ਨਾ ਸੂਰਜ ਨਾ ਤਾਰੇ ਦਿਖਾਈ ਦਿੱਤੇ ਅਤੇ ਤੇਜ਼ ਤੂਫ਼ਾਨ ਚਲਦਾ ਰਿਹਾ, ਆਖ਼ਿਰ ਵਿੱਚ ਸਾਡੇ ਬਚਣ ਦੀ ਸਾਰੀ ਉਮੀਦ ਖ਼ਤਮ ਹੋ ਗਈ।

21ਲੰਬਾ ਸਮਾਂ ਬਿਨਾਂ ਕੁਝ ਖਾਣਾ ਖਾਂਦੇ ਰਹਿਣ ਤੋਂ ਬਗੈਰ, ਪੌਲੁਸ ਉਨ੍ਹਾਂ ਦੇ ਸਾਹਮਣੇ ਖੜਾ ਹੋ ਗਿਆ ਅਤੇ ਕਿਹਾ: “ਹੇ ਆਦਮੀਓ, ਤੁਹਾਨੂੰ ਮੇਰੀ ਸਲਾਹ ਲੈਣੀ ਚਾਹੀਦੀ ਸੀ ਕਰੇਤ ਤੋਂ ਜਹਾਜ਼ ਨਾ ਚਲਾਉਂਦੇ; ਫਿਰ ਤੁਸੀਂ ਆਪਣੇ ਆਪ ਨੂੰ ਇਸ ਹਾਨੀ ਅਤੇ ਨੁਕਸਾਨ ਤੋਂ ਬਚਾ ਲੈਂਦੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.