ਰਸੂਲਾਂ 27

ਸਿਪਾਹੀਆਂ ਨੇ ਕੈਦੀਆਂ ਨੂੰ ਮਾਰਨ ਦੀ ਯੋਜਨਾ ਬਣਾਈ ਤਾਂ ਜੋ ਉਨ੍ਹਾਂ ਵਿੱਚੋਂ ਕਿਤੇ ਕੋਈ ਤੈਰ ਕੇ ਨਾ ਭੱਜ ਜਾਵੇ।

Acts 27:42 (UKJV) And the soldiers' counsel was to kill the prisoners, lest any of them should swim out, and escape.

40ਅਤੇ ਉਨ੍ਹਾਂ ਜਹਾਜ਼ ਦਾ ਲੰਗਰ ਖੋਲ੍ਹ ਕੇ ਸਮੁੰਦਰ ਵਿੱਚ ਛੱਡ ਦਿੱਤੇ, ਪਤਵਾਰਾਂ ਦੇ ਰੱਸੇ ਖੋਲੇ ਅਤੇ ਪੌਣ ਦੀ ਦਿਸ਼ਾ ਅਨੁਸਾਰ ਅਗਲੇ ਪਾਸੇ ਦਾ ਪਾਲ ਚੜ੍ਹਾ ਕੇ ਕੰਢੇ ਦੀ ਵੱਲ ਚੱਲ ਪਏ।

41ਅਤੇ ਇੱਕ ਥਾਂ ਪਹੁੰਚ ਕੇ ਜਿੱਥੇ ਦੋ ਸਮੁੰਦਰ ਮਿਲਦੇ ਸਨ, ਉਨ੍ਹਾਂ ਨੇ ਜਹਾਜ਼ ਨੂੰ ਘੱਟ ਪਾਣੀ ਵਿੱਚ ਚਲਾ ਦਿੱਤਾ ਤਾਂ ਅਗਲਾ ਪਾਸਾ ਖੁੱਭ ਕੇ ਫਸਿਆ ਹੀ ਰਿਹਾ ਪਰ ਜਹਾਜ਼ ਦਾ ਪਿਛਲਾ ਪਾਸਾ ਲਹਿਰਾਂ ਦੇ ਜ਼ੋਰ ਨਾਲ ਟੁੱਟ ਗਿਆ।

42ਸਿਪਾਹੀਆਂ ਨੇ ਕੈਦੀਆਂ ਨੂੰ ਮਾਰਨ ਦੀ ਯੋਜਨਾ ਬਣਾਈ ਤਾਂ ਜੋ ਉਨ੍ਹਾਂ ਵਿੱਚੋਂ ਕਿਤੇ ਕੋਈ ਤੈਰ ਕੇ ਨਾ ਭੱਜ ਜਾਵੇ।

43ਪਰ ਸੂਬੇਦਾਰ ਪੌਲੁਸ ਦੀ ਜਾਨ ਬਚਾਉਣਾ ਚਾਹੁੰਦਾ ਸੀ ਅਤੇ ਉਨ੍ਹਾਂ ਨੂੰ ਆਪਣੀ ਯੋਜਨਾ ਨੂੰ ਪੂਰਾ ਕਰਨ ਤੋਂ ਰੋਕ ਦਿੱਤਾ। ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਜੋ ਤੈਰ ਸਕਦੇ ਸਨ ਉਹ ਪਹਿਲਾਂ ਜਹਾਜ਼ ਚੋਂ ਛਾਲ ਮਾਰ ਕੇ ਧਰਤੀ ਤੇ ਜਾ ਪਹੁੰਚਣ।

44ਅਤੇ ਬਾਕੀ ਦੇ ਕਈ ਫੱਟਿਆਂ ਉੱਤੇ ਅਤੇ ਕਈ ਜਹਾਜ਼ ਦੀਆਂ ਹੋਰ ਚੀਜ਼ਾਂ ਉੱਤੇ ਬੈਠੇ। ਇਸ ਤਰ੍ਹਾਂ ਹਰ ਕੋਈ ਸੁਰੱਖਿਅਤ ਧਰਤੀ ਤੇ ਪਹੁੰਚ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.