41ਅਤੇ ਇੱਕ ਥਾਂ ਪਹੁੰਚ ਕੇ ਜਿੱਥੇ ਦੋ ਸਮੁੰਦਰ ਮਿਲਦੇ ਸਨ, ਉਨ੍ਹਾਂ ਨੇ ਜਹਾਜ਼ ਨੂੰ ਘੱਟ ਪਾਣੀ ਵਿੱਚ ਚਲਾ ਦਿੱਤਾ ਤਾਂ ਅਗਲਾ ਪਾਸਾ ਖੁੱਭ ਕੇ ਫਸਿਆ ਹੀ ਰਿਹਾ ਪਰ ਜਹਾਜ਼ ਦਾ ਪਿਛਲਾ ਪਾਸਾ ਲਹਿਰਾਂ ਦੇ ਜ਼ੋਰ ਨਾਲ ਟੁੱਟ ਗਿਆ।
42ਸਿਪਾਹੀਆਂ ਨੇ ਕੈਦੀਆਂ ਨੂੰ ਮਾਰਨ ਦੀ ਯੋਜਨਾ ਬਣਾਈ ਤਾਂ ਜੋ ਉਨ੍ਹਾਂ ਵਿੱਚੋਂ ਕਿਤੇ ਕੋਈ ਤੈਰ ਕੇ ਨਾ ਭੱਜ ਜਾਵੇ।
43ਪਰ ਸੂਬੇਦਾਰ ਪੌਲੁਸ ਦੀ ਜਾਨ ਬਚਾਉਣਾ ਚਾਹੁੰਦਾ ਸੀ ਅਤੇ ਉਨ੍ਹਾਂ ਨੂੰ ਆਪਣੀ ਯੋਜਨਾ ਨੂੰ ਪੂਰਾ ਕਰਨ ਤੋਂ ਰੋਕ ਦਿੱਤਾ। ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਜੋ ਤੈਰ ਸਕਦੇ ਸਨ ਉਹ ਪਹਿਲਾਂ ਜਹਾਜ਼ ਚੋਂ ਛਾਲ ਮਾਰ ਕੇ ਧਰਤੀ ਤੇ ਜਾ ਪਹੁੰਚਣ।
44ਅਤੇ ਬਾਕੀ ਦੇ ਕਈ ਫੱਟਿਆਂ ਉੱਤੇ ਅਤੇ ਕਈ ਜਹਾਜ਼ ਦੀਆਂ ਹੋਰ ਚੀਜ਼ਾਂ ਉੱਤੇ ਬੈਠੇ। ਇਸ ਤਰ੍ਹਾਂ ਹਰ ਕੋਈ ਸੁਰੱਖਿਅਤ ਧਰਤੀ ਤੇ ਪਹੁੰਚ ਗਿਆ।