ਰਸੂਲਾਂ 28

ਜਦੋਂ ਅਸੀਂ ਸੁਰੱਖਿਅਤ ਕਿਨਾਰੇ ਤੇ ਪਹੁੰਚੇ, ਸਾਨੂੰ ਪਤਾ ਲੱਗਾ ਕਿ ਇਸ ਟਾਪੂ ਦਾ ਨਾਮ ਮਾਲਟਾ ਹੈ।

Acts 28:1 (UKJV) And when they were escaped, then they knew that the island was called Melita.

1ਜਦੋਂ ਅਸੀਂ ਸੁਰੱਖਿਅਤ ਕਿਨਾਰੇ ਤੇ ਪਹੁੰਚੇ, ਸਾਨੂੰ ਪਤਾ ਲੱਗਾ ਕਿ ਇਸ ਟਾਪੂ ਦਾ ਨਾਮ ਮਾਲਟਾ ਹੈ।

2ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ। ਉਸ ਵੇਲੇ ਉਨ੍ਹਾਂ ਅੱਗ ਬਾਲੀ ਸਾਡਾ ਸਾਰਿਆਂ ਦਾ ਸਵਾਗਤ ਕੀਤਾ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ।

3ਅਤੇ ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਅੱਗ ਦੇ ਸੇਕ ਕਰਕੇ ਬਾਹਰ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.