15ਉੱਥੋਂ ਦੇ ਵਿਸ਼ਵਾਸੀਆ ਨੇ ਸੁਣਿਆ ਸੀ ਕਿ ਅਸੀਂ ਆ ਰਹੇ ਹਾਂ, ਅਤੇ ਉਹ ਸਾਡੇ ਨਾਲ ਮਿਲਣ ਲਈ ਅੱਪੀਫੋਰੁਮ ਦੇ ਬਜ਼ਾਰ ਅਤੇ ਤਿੰਨ ਸਰਾਵਾਂ ਤੱਕ ਸਫ਼ਰ ਕਰਕੇ ਆਏ। ਇਨ੍ਹਾਂ ਲੋਕਾਂ ਦੀ ਨਜ਼ਰ ਵਿੱਚ ਪੌਲੁਸ ਨੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦਾ ਹੌਸਲਾ ਵਧਿਆ।
16ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ।
17ਪੌਲੁਸ ਦੇ ਆਉਣ ਤੋਂ ਤਿੰਨ ਦਿਨ ਬਾਅਦ, ਉਸ ਨੇ ਯਹੂਦੀ ਆਗੂਆਂ ਨੂੰ ਇਕੱਠਿਆਂ ਕੀਤਾ। ਜਦੋਂ ਉਹ ਇਕੱਠੇ ਹੋਏ, ਪੌਲੁਸ ਨੇ ਉਨ੍ਹਾਂ ਨੂੰ ਕਿਹਾ: “ਹੇ ਮੇਰੇ ਭਰਾਵੋ, ਹਾਲਾਂਕਿ ਮੈਂ ਆਪਣੇ ਲੋਕਾਂ ਜਾਂ ਆਪਣੇ ਪੂਰਵਜਾਂ ਦੇ ਰਿਵਾਜ ਦੇ ਵਿਰੁੱਧ ਕੁਝ ਗਲਤ ਨਹੀਂ ਕੀਤਾ, ਪਰ ਮੈਨੂੰ ਯੇਰੂਸ਼ਲੇਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਰੋਮ ਸਰਕਾਰ ਦੇ ਹਵਾਲੇ ਕਰ ਦਿੱਤਾ ਗਿਆ।
18ਉਨ੍ਹਾਂ ਨੇ ਮੇਰੀ ਜਾਂਚ ਕੀਤੀ ਅਤੇ ਮੈਨੂੰ ਰਿਹਾ ਕਰਨਾ ਚਾਹੁੰਦੇ ਸਨ, ਕਿਉਂਕਿ ਮੈਂ ਮੌਤ ਦੇ ਯੋਗ ਕਿਸੇ ਵੀ ਅਪਰਾਧ ਲਈ ਦੋਸ਼ੀ ਨਹੀਂ ਸੀ।
19ਯਹੂਦੀ ਆਗੂਆਂ ਨੇ ਇਤਰਾਜ਼ ਜਤਾਇਆ, ਇਸ ਲਈ ਮੈਨੂੰ ਰੋਮੀ ਪਾਤਸ਼ਾਹ ਕੈਸਰ ਨੂੰ ਅਪੀਲ ਕਰਨ ਲਈ ਮਜ਼ਬੂਰ ਕੀਤਾ ਗਿਆ। ਮੈਂ ਨਿਸ਼ਚਤ ਤੌਰ ਤੇ ਆਪਣੇ ਲੋਕਾਂ ਵਿਰੁੱਧ ਕੋਈ ਦੋਸ਼ ਲਾਉਣ ਦਾ ਇਰਾਦਾ ਨਹੀਂ ਕੀਤਾ ਸੀ।