ਰਸੂਲਾਂ 28

ਯਹੂਦੀ ਆਗੂਆਂ ਨੇ ਇਤਰਾਜ਼ ਜਤਾਇਆ, ਇਸ ਲਈ ਮੈਨੂੰ ਰੋਮੀ ਪਾਤਸ਼ਾਹ ਕੈਸਰ ਨੂੰ ਅਪੀਲ ਕਰਨ ਲਈ ਮਜ਼ਬੂਰ ਕੀਤਾ ਗਿਆ। ਮੈਂ ਨਿਸ਼ਚਤ ਤੌਰ ਤੇ ਆਪਣੇ ਲੋਕਾਂ ਵਿਰੁੱਧ ਕੋਈ ਦੋਸ਼ ਲਾਉਣ ਦਾ ਇਰਾਦਾ ਨਹੀਂ ਕੀਤਾ ਸੀ।

Acts 28:19 (UKJV) But when the Jews spoke against it, I was constrained to appeal unto Caesar; not that I had ought to accuse my nation of.

17ਪੌਲੁਸ ਦੇ ਆਉਣ ਤੋਂ ਤਿੰਨ ਦਿਨ ਬਾਅਦ, ਉਸ ਨੇ ਯਹੂਦੀ ਆਗੂਆਂ ਨੂੰ ਇਕੱਠਿਆਂ ਕੀਤਾ। ਜਦੋਂ ਉਹ ਇਕੱਠੇ ਹੋਏ, ਪੌਲੁਸ ਨੇ ਉਨ੍ਹਾਂ ਨੂੰ ਕਿਹਾ: “ਹੇ ਮੇਰੇ ਭਰਾਵੋ, ਹਾਲਾਂਕਿ ਮੈਂ ਆਪਣੇ ਲੋਕਾਂ ਜਾਂ ਆਪਣੇ ਪੂਰਵਜਾਂ ਦੇ ਰਿਵਾਜ ਦੇ ਵਿਰੁੱਧ ਕੁਝ ਗਲਤ ਨਹੀਂ ਕੀਤਾ, ਪਰ ਮੈਨੂੰ ਯੇਰੂਸ਼ਲੇਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਰੋਮ ਸਰਕਾਰ ਦੇ ਹਵਾਲੇ ਕਰ ਦਿੱਤਾ ਗਿਆ।

18ਉਨ੍ਹਾਂ ਨੇ ਮੇਰੀ ਜਾਂਚ ਕੀਤੀ ਅਤੇ ਮੈਨੂੰ ਰਿਹਾ ਕਰਨਾ ਚਾਹੁੰਦੇ ਸਨ, ਕਿਉਂਕਿ ਮੈਂ ਮੌਤ ਦੇ ਯੋਗ ਕਿਸੇ ਵੀ ਅਪਰਾਧ ਲਈ ਦੋਸ਼ੀ ਨਹੀਂ ਸੀ।

19ਯਹੂਦੀ ਆਗੂਆਂ ਨੇ ਇਤਰਾਜ਼ ਜਤਾਇਆ, ਇਸ ਲਈ ਮੈਨੂੰ ਰੋਮੀ ਪਾਤਸ਼ਾਹ ਕੈਸਰ ਨੂੰ ਅਪੀਲ ਕਰਨ ਲਈ ਮਜ਼ਬੂਰ ਕੀਤਾ ਗਿਆ। ਮੈਂ ਨਿਸ਼ਚਤ ਤੌਰ ਤੇ ਆਪਣੇ ਲੋਕਾਂ ਵਿਰੁੱਧ ਕੋਈ ਦੋਸ਼ ਲਾਉਣ ਦਾ ਇਰਾਦਾ ਨਹੀਂ ਕੀਤਾ ਸੀ।

20ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਇਸਰਾਏਲ ਦੀ ਉਮੀਦ ਸਦਕਾ ਹੀ ਮੈਂ ਇਸ ਸੰਗਲ ਨਾਲ ਬੰਨ੍ਹਿਆ ਹੋਇਆ ਹਾਂ।”

21ਉਨ੍ਹਾਂ ਉਸ ਨੂੰ ਆਖਿਆ, “ਕਿ ਨਾ ਸਾਨੂੰ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਪੱਤਰ ਮਿਲਿਆ, ਨਾ ਹੀ ਭਰਾਵਾਂ ਵਿੱਚੋਂ ਕਿਸੇ ਨੇ ਆ ਕੇ ਤੇਰੀ ਖ਼ਬਰ ਦਿੱਤੀ ਅਤੇ ਨਾ ਤੇਰੀ ਕੁਝ ਬੁਰਾਈ ਦੱਸੀਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.