ਰਸੂਲਾਂ 28

ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ। ਉਸ ਵੇਲੇ ਉਨ੍ਹਾਂ ਅੱਗ ਬਾਲੀ ਸਾਡਾ ਸਾਰਿਆਂ ਦਾ ਸਵਾਗਤ ਕੀਤਾ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ।

Acts 28:2 (UKJV) And the natives people showed us no little kindness: for they kindled a fire, and received us every one, because of the present rain, and because of the cold.

1ਜਦੋਂ ਅਸੀਂ ਸੁਰੱਖਿਅਤ ਕਿਨਾਰੇ ਤੇ ਪਹੁੰਚੇ, ਸਾਨੂੰ ਪਤਾ ਲੱਗਾ ਕਿ ਇਸ ਟਾਪੂ ਦਾ ਨਾਮ ਮਾਲਟਾ ਹੈ।

2ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ। ਉਸ ਵੇਲੇ ਉਨ੍ਹਾਂ ਅੱਗ ਬਾਲੀ ਸਾਡਾ ਸਾਰਿਆਂ ਦਾ ਸਵਾਗਤ ਕੀਤਾ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ।

3ਅਤੇ ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਅੱਗ ਦੇ ਸੇਕ ਕਰਕੇ ਬਾਹਰ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ।

4ਜਦੋਂ ਟਾਪੂ ਦੇ ਲੋਕਾਂ ਨੇ ਸੱਪ ਨੂੰ ਉਸ ਦੇ ਹੱਥ ਨਾਲ ਲਟਕਦਾ ਵੇਖਿਆ, ਤਾਂ ਉਹ ਇੱਕ-ਦੂਜੇ ਨੂੰ ਕਹਿਣ ਲੱਗੇ, “ਇਹ ਆਦਮੀ ਇੱਕ ਕਾਤਲ ਹੈ; ਹਾਲਾਂਕਿ ਉਹ ਸਮੁੰਦਰ ਤੋਂ ਬਚ ਨਿੱਕਲਿਆ, ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.