ਰਸੂਲਾਂ 28

ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਇਸਰਾਏਲ ਦੀ ਉਮੀਦ ਸਦਕਾ ਹੀ ਮੈਂ ਇਸ ਸੰਗਲ ਨਾਲ ਬੰਨ੍ਹਿਆ ਹੋਇਆ ਹਾਂ।”

Acts 28:20 (UKJV) For this cause therefore have I called for you, to see you, and to speak with you: because that for the hope of Israel I am bound with this chain.

18ਉਨ੍ਹਾਂ ਨੇ ਮੇਰੀ ਜਾਂਚ ਕੀਤੀ ਅਤੇ ਮੈਨੂੰ ਰਿਹਾ ਕਰਨਾ ਚਾਹੁੰਦੇ ਸਨ, ਕਿਉਂਕਿ ਮੈਂ ਮੌਤ ਦੇ ਯੋਗ ਕਿਸੇ ਵੀ ਅਪਰਾਧ ਲਈ ਦੋਸ਼ੀ ਨਹੀਂ ਸੀ।

19ਯਹੂਦੀ ਆਗੂਆਂ ਨੇ ਇਤਰਾਜ਼ ਜਤਾਇਆ, ਇਸ ਲਈ ਮੈਨੂੰ ਰੋਮੀ ਪਾਤਸ਼ਾਹ ਕੈਸਰ ਨੂੰ ਅਪੀਲ ਕਰਨ ਲਈ ਮਜ਼ਬੂਰ ਕੀਤਾ ਗਿਆ। ਮੈਂ ਨਿਸ਼ਚਤ ਤੌਰ ਤੇ ਆਪਣੇ ਲੋਕਾਂ ਵਿਰੁੱਧ ਕੋਈ ਦੋਸ਼ ਲਾਉਣ ਦਾ ਇਰਾਦਾ ਨਹੀਂ ਕੀਤਾ ਸੀ।

20ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਇਸਰਾਏਲ ਦੀ ਉਮੀਦ ਸਦਕਾ ਹੀ ਮੈਂ ਇਸ ਸੰਗਲ ਨਾਲ ਬੰਨ੍ਹਿਆ ਹੋਇਆ ਹਾਂ।”

21ਉਨ੍ਹਾਂ ਉਸ ਨੂੰ ਆਖਿਆ, “ਕਿ ਨਾ ਸਾਨੂੰ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਪੱਤਰ ਮਿਲਿਆ, ਨਾ ਹੀ ਭਰਾਵਾਂ ਵਿੱਚੋਂ ਕਿਸੇ ਨੇ ਆ ਕੇ ਤੇਰੀ ਖ਼ਬਰ ਦਿੱਤੀ ਅਤੇ ਨਾ ਤੇਰੀ ਕੁਝ ਬੁਰਾਈ ਦੱਸੀਂ।

22ਪਰ ਅਸੀਂ ਸੁਣਨਾ ਚਾਹੁੰਦੇ ਹਾਂ ਕਿ ਤੇਰੇ ਵਿਚਾਰ ਕੀ ਹਨ, ਕਿਉਂਕਿ ਅਸੀਂ ਜਾਣਦੇ ਹਾਂ ਕਿ ਹਰ ਜਗ੍ਹਾ ਲੋਕ ਇਸ ਸੰਪਰਦਾ ਦੇ ਵਿਰੁੱਧ ਗੱਲਾਂ ਕਰ ਰਹੇ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.