21ਉਨ੍ਹਾਂ ਉਸ ਨੂੰ ਆਖਿਆ, “ਕਿ ਨਾ ਸਾਨੂੰ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਪੱਤਰ ਮਿਲਿਆ, ਨਾ ਹੀ ਭਰਾਵਾਂ ਵਿੱਚੋਂ ਕਿਸੇ ਨੇ ਆ ਕੇ ਤੇਰੀ ਖ਼ਬਰ ਦਿੱਤੀ ਅਤੇ ਨਾ ਤੇਰੀ ਕੁਝ ਬੁਰਾਈ ਦੱਸੀਂ।
22ਪਰ ਅਸੀਂ ਸੁਣਨਾ ਚਾਹੁੰਦੇ ਹਾਂ ਕਿ ਤੇਰੇ ਵਿਚਾਰ ਕੀ ਹਨ, ਕਿਉਂਕਿ ਅਸੀਂ ਜਾਣਦੇ ਹਾਂ ਕਿ ਹਰ ਜਗ੍ਹਾ ਲੋਕ ਇਸ ਸੰਪਰਦਾ ਦੇ ਵਿਰੁੱਧ ਗੱਲਾਂ ਕਰ ਰਹੇ ਹਨ।”
23ਉਨ੍ਹਾਂ ਨੇ ਇੱਕ ਖਾਸ ਦਿਨ ਪੌਲੁਸ ਨੂੰ ਮਿਲਣ ਨੂੰ ਠਹਿਰਾਇਆ, ਅਤੇ ਉਹ ਵੱਡੀ ਗਿਣਤੀ ਵਿੱਚ ਉਸ ਜਗ੍ਹਾ ਪਹੁੰਚੇ ਜਿੱਥੇ ਉਹ ਠਹਿਰ ਰਿਹਾ ਸੀ। ਉਸ ਨੇ ਉਨ੍ਹਾਂ ਨੂੰ ਸਵੇਰ ਤੋਂ ਸ਼ਾਮ ਤੱਕ ਪਰਮੇਸ਼ਵਰ ਦੇ ਰਾਜ ਬਾਰੇ ਗਵਾਹੀ ਦੇ ਕੇ ਅਤੇ ਮੋਸ਼ੇਹ ਦੀ ਬਿਵਸਥਾ ਅਤੇ ਨਬੀਆਂ ਤੋਂ ਵੀ ਸਮਝਾਉਂਦੇ ਹੋਏ ਯਿਸ਼ੂ ਬਾਰੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰਦਾ ਰਿਹਾ।
24ਕੁਝ ਲੋਕਾਂ ਨੇ ਉਸ ਦੀਆਂ ਗੱਲਾਂ ਤੇ ਯਕੀਨ ਕੀਤਾ, ਪਰ ਦੂਸਰਿਆ ਨੇ ਵਿਸ਼ਵਾਸ ਨਾ ਕੀਤਾ।
25ਉਹ ਆਪਸ ਵਿੱਚ ਅਸਹਿਮਤ ਹੋਏ ਅਤੇ ਪੌਲੁਸ ਦੁਆਰਾ ਇਹ ਅੰਤਿਮ ਬਿਆਨ ਦੇਣ ਤੋਂ ਬਾਅਦ ਚਲੇ ਜਾਣ ਲੱਗੇ: “ਕਿ ਪਵਿੱਤਰ ਆਤਮਾ ਤੁਹਾਡੇ ਪੂਰਵਜਾਂ ਨੂੰ ਸੱਚ ਬੋਲਿਆ ਜਦੋਂ ਉਸ ਨੇ ਯਸ਼ਾਯਾਹ ਨਬੀ ਰਾਹੀਂ ਕਿਹਾ: