23ਉਨ੍ਹਾਂ ਨੇ ਇੱਕ ਖਾਸ ਦਿਨ ਪੌਲੁਸ ਨੂੰ ਮਿਲਣ ਨੂੰ ਠਹਿਰਾਇਆ, ਅਤੇ ਉਹ ਵੱਡੀ ਗਿਣਤੀ ਵਿੱਚ ਉਸ ਜਗ੍ਹਾ ਪਹੁੰਚੇ ਜਿੱਥੇ ਉਹ ਠਹਿਰ ਰਿਹਾ ਸੀ। ਉਸ ਨੇ ਉਨ੍ਹਾਂ ਨੂੰ ਸਵੇਰ ਤੋਂ ਸ਼ਾਮ ਤੱਕ ਪਰਮੇਸ਼ਵਰ ਦੇ ਰਾਜ ਬਾਰੇ ਗਵਾਹੀ ਦੇ ਕੇ ਅਤੇ ਮੋਸ਼ੇਹ ਦੀ ਬਿਵਸਥਾ ਅਤੇ ਨਬੀਆਂ ਤੋਂ ਵੀ ਸਮਝਾਉਂਦੇ ਹੋਏ ਯਿਸ਼ੂ ਬਾਰੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰਦਾ ਰਿਹਾ।
24ਕੁਝ ਲੋਕਾਂ ਨੇ ਉਸ ਦੀਆਂ ਗੱਲਾਂ ਤੇ ਯਕੀਨ ਕੀਤਾ, ਪਰ ਦੂਸਰਿਆ ਨੇ ਵਿਸ਼ਵਾਸ ਨਾ ਕੀਤਾ।
25ਉਹ ਆਪਸ ਵਿੱਚ ਅਸਹਿਮਤ ਹੋਏ ਅਤੇ ਪੌਲੁਸ ਦੁਆਰਾ ਇਹ ਅੰਤਿਮ ਬਿਆਨ ਦੇਣ ਤੋਂ ਬਾਅਦ ਚਲੇ ਜਾਣ ਲੱਗੇ: “ਕਿ ਪਵਿੱਤਰ ਆਤਮਾ ਤੁਹਾਡੇ ਪੂਰਵਜਾਂ ਨੂੰ ਸੱਚ ਬੋਲਿਆ ਜਦੋਂ ਉਸ ਨੇ ਯਸ਼ਾਯਾਹ ਨਬੀ ਰਾਹੀਂ ਕਿਹਾ:
26“ ‘ਇਨ੍ਹਾਂ ਲੋਕਾਂ ਦੇ ਕੋਲ ਜਾ ਅਤੇ ਆਖ, “ਤੁਸੀਂ ਹਮੇਸ਼ਾ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਗੇ; ਤੁਸੀਂ ਹਮੇਸ਼ਾ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਹੀਂ।”
27ਕਿਉਂ ਜੋ ਇਸ ਪਰਜਾ ਦੇ ਲੋਕਾਂ ਦਾ ਦਿਲ ਕਠੋਰ ਹੋ ਗਿਆ ਹੈ; ਅਤੇ ਉਹ ਮੁਸ਼ਕਿਲ ਨਾਲ ਆਪਣੇ ਕੰਨਾਂ ਨਾਲ ਸੁਣਦੇ ਹਨ, ਅਤੇ ਉਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ। ਨਹੀਂ ਤਾਂ ਉਹ ਆਪਣੀਆਂ ਅੱਖਾਂ ਨਾਲ ਦੇਖਦੇ, ਅਤੇ ਆਪਣੇ ਕੰਨਾਂ ਨਾਲ ਸੁਣਦੇ, ਉਹ ਦਿਲ ਨਾਲ ਸਮਝਦੇ ਅਤੇ ਮੁੜ ਆਉਣ, ਤਾਂ ਮੈਂ ਉਨ੍ਹਾਂ ਨੂੰ ਚੰਗਾ ਕਰਾਂਗਾ।’