ਰਸੂਲਾਂ 28

“ ‘ਇਨ੍ਹਾਂ ਲੋਕਾਂ ਦੇ ਕੋਲ ਜਾ ਅਤੇ ਆਖ, “ਤੁਸੀਂ ਹਮੇਸ਼ਾ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਗੇ; ਤੁਸੀਂ ਹਮੇਸ਼ਾ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਹੀਂ।”

Acts 28:26 (UKJV) Saying, Go unto this people, and say, Hearing all of you shall hear, and shall not understand; and seeing all of you shall see, and not perceive:

24ਕੁਝ ਲੋਕਾਂ ਨੇ ਉਸ ਦੀਆਂ ਗੱਲਾਂ ਤੇ ਯਕੀਨ ਕੀਤਾ, ਪਰ ਦੂਸਰਿਆ ਨੇ ਵਿਸ਼ਵਾਸ ਨਾ ਕੀਤਾ।

25ਉਹ ਆਪਸ ਵਿੱਚ ਅਸਹਿਮਤ ਹੋਏ ਅਤੇ ਪੌਲੁਸ ਦੁਆਰਾ ਇਹ ਅੰਤਿਮ ਬਿਆਨ ਦੇਣ ਤੋਂ ਬਾਅਦ ਚਲੇ ਜਾਣ ਲੱਗੇ: “ਕਿ ਪਵਿੱਤਰ ਆਤਮਾ ਤੁਹਾਡੇ ਪੂਰਵਜਾਂ ਨੂੰ ਸੱਚ ਬੋਲਿਆ ਜਦੋਂ ਉਸ ਨੇ ਯਸ਼ਾਯਾਹ ਨਬੀ ਰਾਹੀਂ ਕਿਹਾ:

26“ ‘ਇਨ੍ਹਾਂ ਲੋਕਾਂ ਦੇ ਕੋਲ ਜਾ ਅਤੇ ਆਖ, “ਤੁਸੀਂ ਹਮੇਸ਼ਾ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਗੇ; ਤੁਸੀਂ ਹਮੇਸ਼ਾ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਹੀਂ।”

27ਕਿਉਂ ਜੋ ਇਸ ਪਰਜਾ ਦੇ ਲੋਕਾਂ ਦਾ ਦਿਲ ਕਠੋਰ ਹੋ ਗਿਆ ਹੈ; ਅਤੇ ਉਹ ਮੁਸ਼ਕਿਲ ਨਾਲ ਆਪਣੇ ਕੰਨਾਂ ਨਾਲ ਸੁਣਦੇ ਹਨ, ਅਤੇ ਉਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ। ਨਹੀਂ ਤਾਂ ਉਹ ਆਪਣੀਆਂ ਅੱਖਾਂ ਨਾਲ ਦੇਖਦੇ, ਅਤੇ ਆਪਣੇ ਕੰਨਾਂ ਨਾਲ ਸੁਣਦੇ, ਉਹ ਦਿਲ ਨਾਲ ਸਮਝਦੇ ਅਤੇ ਮੁੜ ਆਉਣ, ਤਾਂ ਮੈਂ ਉਨ੍ਹਾਂ ਨੂੰ ਚੰਗਾ ਕਰਾਂਗਾ।’

28“ਇਸ ਲਈ ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਪਰਮੇਸ਼ਵਰ ਦੀ ਮੁਕਤੀ ਗ਼ੈਰ-ਯਹੂਦੀਆਂ ਨੂੰ ਭੇਜੀ ਗਈ ਹੈ, ਅਤੇ ਉਹ ਸੁਣਨਗੇ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.