ਰਸੂਲਾਂ 28

ਅਤੇ ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਅੱਗ ਦੇ ਸੇਕ ਕਰਕੇ ਬਾਹਰ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ।

Acts 28:3 (UKJV) And when Paul had gathered a bundle of sticks, and laid them on the fire, there came a viper out of the heat, and fastened on his hand.

1ਜਦੋਂ ਅਸੀਂ ਸੁਰੱਖਿਅਤ ਕਿਨਾਰੇ ਤੇ ਪਹੁੰਚੇ, ਸਾਨੂੰ ਪਤਾ ਲੱਗਾ ਕਿ ਇਸ ਟਾਪੂ ਦਾ ਨਾਮ ਮਾਲਟਾ ਹੈ।

2ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ। ਉਸ ਵੇਲੇ ਉਨ੍ਹਾਂ ਅੱਗ ਬਾਲੀ ਸਾਡਾ ਸਾਰਿਆਂ ਦਾ ਸਵਾਗਤ ਕੀਤਾ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ।

3ਅਤੇ ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਅੱਗ ਦੇ ਸੇਕ ਕਰਕੇ ਬਾਹਰ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ।

4ਜਦੋਂ ਟਾਪੂ ਦੇ ਲੋਕਾਂ ਨੇ ਸੱਪ ਨੂੰ ਉਸ ਦੇ ਹੱਥ ਨਾਲ ਲਟਕਦਾ ਵੇਖਿਆ, ਤਾਂ ਉਹ ਇੱਕ-ਦੂਜੇ ਨੂੰ ਕਹਿਣ ਲੱਗੇ, “ਇਹ ਆਦਮੀ ਇੱਕ ਕਾਤਲ ਹੈ; ਹਾਲਾਂਕਿ ਉਹ ਸਮੁੰਦਰ ਤੋਂ ਬਚ ਨਿੱਕਲਿਆ, ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ।”

5ਪਰ ਪੌਲੁਸ ਨੇ ਸੱਪ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.