ਰਸੂਲਾਂ 28

ਜਦੋਂ ਟਾਪੂ ਦੇ ਲੋਕਾਂ ਨੇ ਸੱਪ ਨੂੰ ਉਸ ਦੇ ਹੱਥ ਨਾਲ ਲਟਕਦਾ ਵੇਖਿਆ, ਤਾਂ ਉਹ ਇੱਕ-ਦੂਜੇ ਨੂੰ ਕਹਿਣ ਲੱਗੇ, “ਇਹ ਆਦਮੀ ਇੱਕ ਕਾਤਲ ਹੈ; ਹਾਲਾਂਕਿ ਉਹ ਸਮੁੰਦਰ ਤੋਂ ਬਚ ਨਿੱਕਲਿਆ, ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ।”

Acts 28:4 (UKJV) And when the barbarians saw the venomous beast hang on his hand, they said among themselves, No doubt this man is a murderer, whom, though he has escaped the sea, yet vengeance suffers not to live.

2ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ। ਉਸ ਵੇਲੇ ਉਨ੍ਹਾਂ ਅੱਗ ਬਾਲੀ ਸਾਡਾ ਸਾਰਿਆਂ ਦਾ ਸਵਾਗਤ ਕੀਤਾ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ।

3ਅਤੇ ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਅੱਗ ਦੇ ਸੇਕ ਕਰਕੇ ਬਾਹਰ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ।

4ਜਦੋਂ ਟਾਪੂ ਦੇ ਲੋਕਾਂ ਨੇ ਸੱਪ ਨੂੰ ਉਸ ਦੇ ਹੱਥ ਨਾਲ ਲਟਕਦਾ ਵੇਖਿਆ, ਤਾਂ ਉਹ ਇੱਕ-ਦੂਜੇ ਨੂੰ ਕਹਿਣ ਲੱਗੇ, “ਇਹ ਆਦਮੀ ਇੱਕ ਕਾਤਲ ਹੈ; ਹਾਲਾਂਕਿ ਉਹ ਸਮੁੰਦਰ ਤੋਂ ਬਚ ਨਿੱਕਲਿਆ, ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ।”

5ਪਰ ਪੌਲੁਸ ਨੇ ਸੱਪ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ।

6ਉਨ੍ਹਾਂ ਲੋਕਾਂ ਨੇ ਉਮੀਦ ਕੀਤੀ ਕਿ ਉਹ ਸੁੱਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ; ਪਰ ਲੰਬੇ ਸਮੇਂ ਤੱਕ ਇੰਤਜ਼ਾਰ ਕਰਨ ਤੋਂ ਬਾਅਦ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਉਨ੍ਹਾਂ ਨੇ ਆਪਣਾ ਮਨ ਬਦਲ ਲਿਆ ਅਤੇ ਕਿਹਾ ਕਿ ਉਹ ਇੱਕ ਦੇਵਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.