ਰਸੂਲਾਂ 28

ਉਨ੍ਹਾਂ ਲੋਕਾਂ ਨੇ ਉਮੀਦ ਕੀਤੀ ਕਿ ਉਹ ਸੁੱਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ; ਪਰ ਲੰਬੇ ਸਮੇਂ ਤੱਕ ਇੰਤਜ਼ਾਰ ਕਰਨ ਤੋਂ ਬਾਅਦ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਉਨ੍ਹਾਂ ਨੇ ਆਪਣਾ ਮਨ ਬਦਲ ਲਿਆ ਅਤੇ ਕਿਹਾ ਕਿ ਉਹ ਇੱਕ ਦੇਵਤਾ ਸੀ।

Acts 28:6 (UKJV) Nevertheless they looked when he should have swollen, or fallen down dead suddenly: but after they had looked a great while, and saw no harm come to him, they changed their minds, and said that he was a god.

4ਜਦੋਂ ਟਾਪੂ ਦੇ ਲੋਕਾਂ ਨੇ ਸੱਪ ਨੂੰ ਉਸ ਦੇ ਹੱਥ ਨਾਲ ਲਟਕਦਾ ਵੇਖਿਆ, ਤਾਂ ਉਹ ਇੱਕ-ਦੂਜੇ ਨੂੰ ਕਹਿਣ ਲੱਗੇ, “ਇਹ ਆਦਮੀ ਇੱਕ ਕਾਤਲ ਹੈ; ਹਾਲਾਂਕਿ ਉਹ ਸਮੁੰਦਰ ਤੋਂ ਬਚ ਨਿੱਕਲਿਆ, ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ।”

5ਪਰ ਪੌਲੁਸ ਨੇ ਸੱਪ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ।

6ਉਨ੍ਹਾਂ ਲੋਕਾਂ ਨੇ ਉਮੀਦ ਕੀਤੀ ਕਿ ਉਹ ਸੁੱਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ; ਪਰ ਲੰਬੇ ਸਮੇਂ ਤੱਕ ਇੰਤਜ਼ਾਰ ਕਰਨ ਤੋਂ ਬਾਅਦ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਉਨ੍ਹਾਂ ਨੇ ਆਪਣਾ ਮਨ ਬਦਲ ਲਿਆ ਅਤੇ ਕਿਹਾ ਕਿ ਉਹ ਇੱਕ ਦੇਵਤਾ ਸੀ।

7ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਮੁੱਖ ਅਧਿਕਾਰੀ ਪਬਲੀਅਸ ਦੀ ਜ਼ਮੀਨ ਸੀ। ਉਸ ਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨ ਦਿਨਾਂ ਤੱਕ ਸਾਡੀ ਖੁੱਲ੍ਹੇ ਦਿਲ ਨਾਲ ਪਰਾਹੁਣਚਾਰੀ ਕੀਤੀ।

8ਤਾਂ ਇਸ ਤਰ੍ਹਾਂ ਹੋਇਆ ਜੋ ਪਬਲੀਅਸ ਦਾ ਪਿਤਾ ਬੁਖ਼ਾਰ ਅਤੇ ਦਸਤ ਲੱਗਣ ਕਾਰਨ ਬਿਮਾਰ ਪਿਆ ਸੀ, ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ, ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.