5ਪਰ ਪੌਲੁਸ ਨੇ ਸੱਪ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ।
6ਉਨ੍ਹਾਂ ਲੋਕਾਂ ਨੇ ਉਮੀਦ ਕੀਤੀ ਕਿ ਉਹ ਸੁੱਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ; ਪਰ ਲੰਬੇ ਸਮੇਂ ਤੱਕ ਇੰਤਜ਼ਾਰ ਕਰਨ ਤੋਂ ਬਾਅਦ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਉਨ੍ਹਾਂ ਨੇ ਆਪਣਾ ਮਨ ਬਦਲ ਲਿਆ ਅਤੇ ਕਿਹਾ ਕਿ ਉਹ ਇੱਕ ਦੇਵਤਾ ਸੀ।
7ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਮੁੱਖ ਅਧਿਕਾਰੀ ਪਬਲੀਅਸ ਦੀ ਜ਼ਮੀਨ ਸੀ। ਉਸ ਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨ ਦਿਨਾਂ ਤੱਕ ਸਾਡੀ ਖੁੱਲ੍ਹੇ ਦਿਲ ਨਾਲ ਪਰਾਹੁਣਚਾਰੀ ਕੀਤੀ।
8ਤਾਂ ਇਸ ਤਰ੍ਹਾਂ ਹੋਇਆ ਜੋ ਪਬਲੀਅਸ ਦਾ ਪਿਤਾ ਬੁਖ਼ਾਰ ਅਤੇ ਦਸਤ ਲੱਗਣ ਕਾਰਨ ਬਿਮਾਰ ਪਿਆ ਸੀ, ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ, ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ।
9ਜਦੋਂ ਇਹ ਹੋਇਆ, ਤਾਂ ਜਿਹੜੇ ਉਸ ਟਾਪੂ ਉੱਤੇ ਰਹਿੰਦੇ ਬਾਕੀ ਦੇ ਲੋਕ ਜੋ ਬਿਮਾਰ ਸਨ ਆਏ ਅਤੇ ਚੰਗੇ ਕੀਤੇ ਗਏ।