ਰਸੂਲਾਂ 28

ਤਾਂ ਇਸ ਤਰ੍ਹਾਂ ਹੋਇਆ ਜੋ ਪਬਲੀਅਸ ਦਾ ਪਿਤਾ ਬੁਖ਼ਾਰ ਅਤੇ ਦਸਤ ਲੱਗਣ ਕਾਰਨ ਬਿਮਾਰ ਪਿਆ ਸੀ, ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ, ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ।

Acts 28:8 (UKJV) And it came to pass, that the father of Publius lay sick of a fever and of a dysentery: to whom Paul entered in, and prayed, and laid his hands on him, and healed him.

6ਉਨ੍ਹਾਂ ਲੋਕਾਂ ਨੇ ਉਮੀਦ ਕੀਤੀ ਕਿ ਉਹ ਸੁੱਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ; ਪਰ ਲੰਬੇ ਸਮੇਂ ਤੱਕ ਇੰਤਜ਼ਾਰ ਕਰਨ ਤੋਂ ਬਾਅਦ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਉਨ੍ਹਾਂ ਨੇ ਆਪਣਾ ਮਨ ਬਦਲ ਲਿਆ ਅਤੇ ਕਿਹਾ ਕਿ ਉਹ ਇੱਕ ਦੇਵਤਾ ਸੀ।

7ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਮੁੱਖ ਅਧਿਕਾਰੀ ਪਬਲੀਅਸ ਦੀ ਜ਼ਮੀਨ ਸੀ। ਉਸ ਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨ ਦਿਨਾਂ ਤੱਕ ਸਾਡੀ ਖੁੱਲ੍ਹੇ ਦਿਲ ਨਾਲ ਪਰਾਹੁਣਚਾਰੀ ਕੀਤੀ।

8ਤਾਂ ਇਸ ਤਰ੍ਹਾਂ ਹੋਇਆ ਜੋ ਪਬਲੀਅਸ ਦਾ ਪਿਤਾ ਬੁਖ਼ਾਰ ਅਤੇ ਦਸਤ ਲੱਗਣ ਕਾਰਨ ਬਿਮਾਰ ਪਿਆ ਸੀ, ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ, ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ।

9ਜਦੋਂ ਇਹ ਹੋਇਆ, ਤਾਂ ਜਿਹੜੇ ਉਸ ਟਾਪੂ ਉੱਤੇ ਰਹਿੰਦੇ ਬਾਕੀ ਦੇ ਲੋਕ ਜੋ ਬਿਮਾਰ ਸਨ ਆਏ ਅਤੇ ਚੰਗੇ ਕੀਤੇ ਗਏ।

10ਉਸ ਟਾਪੂ ਦੇ ਲੋਕਾਂ ਨੇ ਬਹੁਤ ਸਾਰੇ ਤਰੀਕਿਆਂ ਨਾਲ ਸਾਡਾ ਸਨਮਾਨ ਕੀਤਾ; ਅਤੇ ਜਦੋਂ ਅਸੀਂ ਸਫ਼ਰ ਕਰਨ ਲਈ ਤਿਆਰ ਹੋਏ, ਉਨ੍ਹਾਂ ਨੇ ਸਾਨੂੰ ਲੋੜੀਂਦੀਆਂ ਚੀਜ਼ਾਂ ਪ੍ਰਦਾਨ ਕੀਤੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.