16ਯਿਸ਼ੂ ਦੇ ਨਾਮ ਉੱਤੇ ਵਿਸ਼ਵਾਸ ਨਾਲ, ਇਹ ਆਦਮੀ ਜਿਸ ਨੂੰ ਤੁਸੀਂ ਵੇਖਦੇ ਹੋ ਅਤੇ ਜਾਣਦੇ ਵੀ ਹੋ ਉਹ ਤਕੜਾ ਕੀਤਾ ਗਿਆ। ਇਹ ਉਸ ਵਿਸ਼ਵਾਸ ਨੇ ਜਿਹੜਾ ਯਿਸ਼ੂ ਦੇ ਨਾਮ ਰਾਹੀਂ ਹੈ, ਉਸ ਨੂੰ ਪੂਰੀ ਤਰ੍ਹਾਂ ਚੰਗਾ ਕਰ ਦਿੱਤਾ ਹੈ, ਜਿਵੇਂ ਕਿ ਤੁਸੀਂ ਸਾਰੇ ਦੇਖ ਸਕਦੇ ਹੋ।
17“ਹੁਣ, ਹੇ ਇਸਰਾਏਲੀਓ, ਮੈਂ ਜਾਣਦਾ ਹਾਂ ਜੋ ਤੁਸੀਂ ਨਾ ਜਾਣਦੇ ਹੋਏ ਅਜਿਹਾ ਕੀਤਾ, ਜਿਵੇਂ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ ਸੀ।
18ਪਰ ਪਰਮੇਸ਼ਵਰ ਨੇ ਇਹ ਇਸ ਤਰ੍ਹਾਂ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ ਜੋ ਉਸ ਨੇ ਸਾਰੇ ਨਬੀਆਂ ਦੁਆਰਾ ਭਵਿੱਖਬਾਣੀਆਂ ਕੀਤੀਆਂ ਸਨ, ਉਸ ਨੇ ਕਿਹਾ ਕਿ ਉਸ ਦੇ ਮਸੀਹਾ ਨੂੰ ਦੁੱਖ ਸਹਿਣੇ ਪੈਣਗੇ।
19ਤੌਬਾ ਕਰੋ, ਅਤੇ ਪਰਮੇਸ਼ਵਰ ਦੇ ਵੱਲ ਮੁੜੋ, ਤਾਂ ਜੋ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਤੁਹਾਡੇ ਲਈ ਸੁੱਖ ਦੇ ਦਿਨ ਆਉਣ,
20ਅਤੇ ਤਾਂ ਜੋ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਚੁਣਿਆ ਗਿਆ ਹੈ, ਯਿਸ਼ੂ ਨੂੰ ਭੇਜ ਦੇਵੇ।