ਰਸੂਲਾਂ 3

ਅਤੇ ਤੁਸੀਂ ਉਹ ਨਬੀਆਂ ਦੇ ਅਤੇ ਉਸ ਨੇਮ ਦੇ ਵਾਰਸ ਹੋ ਜੋ ਪਰਮੇਸ਼ਵਰ ਨੇ ਤੁਹਾਡੇ ਪਿਉ-ਦਾਦਿਆਂ ਨਾਲ ਕੀਤਾ ਸੀ। ਉਸ ਨੇ ਅਬਰਾਹਾਮ ਨੂੰ ਕਿਹਾ, ‘ਤੇਰੀ ਵੰਸ਼ ਦੇ ਜ਼ਰੀਏ ਧਰਤੀ ਦੇ ਸਾਰੇ ਲੋਕਾਂ ਨੂੰ ਅਸੀਸ ਮਿਲੇਗੀ।’

Acts 3:25 (UKJV) All of you are the children of the prophets, and of the covenant which God made with our fathers, saying unto Abraham, And in your seed shall all the families of the earth be blessed.

23ਹਰੇਕ ਮਨੁੱਖ ਜੋ ਉਸ ਨਬੀ ਦੀਆਂ ਗੱਲਾਂ ਨਾ ਸੁਣੇਗਾ ਉਹ ਆਪਣੇ ਲੋਕਾਂ ਵਿੱਚੋਂ ਪੂਰੀ ਤਰ੍ਹਾਂ ਨਾਸ਼ ਕੀਤਾ ਜਾਵੇਗਾ।

24“ਦਰਅਸਲ, ਸਮੂਏਲ ਤੋਂ ਲੈ ਕੇ ਅਤੇ ਉਸ ਤੋਂ ਬਆਦ ਦੇ ਸਾਰੇ ਨਬੀਆਂ ਜਿਨ੍ਹਾਂ ਨੇ ਇਨ੍ਹਾਂ ਹੀ ਦਿਨਾਂ ਬਾਰੇ ਭਵਿੱਖਬਾਣੀ ਕਰਕੇ ਦੱਸਿਆ।

25ਅਤੇ ਤੁਸੀਂ ਉਹ ਨਬੀਆਂ ਦੇ ਅਤੇ ਉਸ ਨੇਮ ਦੇ ਵਾਰਸ ਹੋ ਜੋ ਪਰਮੇਸ਼ਵਰ ਨੇ ਤੁਹਾਡੇ ਪਿਉ-ਦਾਦਿਆਂ ਨਾਲ ਕੀਤਾ ਸੀ। ਉਸ ਨੇ ਅਬਰਾਹਾਮ ਨੂੰ ਕਿਹਾ, ‘ਤੇਰੀ ਵੰਸ਼ ਦੇ ਜ਼ਰੀਏ ਧਰਤੀ ਦੇ ਸਾਰੇ ਲੋਕਾਂ ਨੂੰ ਅਸੀਸ ਮਿਲੇਗੀ।’

26ਜਦੋਂ ਪਰਮੇਸ਼ਵਰ ਨੇ ਆਪਣੇ ਸੇਵਕ ਨੂੰ ਖੜ੍ਹਾ ਕੀਤਾ, ਤਾਂ ਉਸ ਨੇ ਉਸ ਨੂੰ ਸਭ ਤੋਂ ਪਹਿਲਾਂ ਤੁਹਾਡੇ ਕੋਲ ਭੇਜਿਆ ਤਾਂ ਜੋ ਤੁਹਾਨੂੰ ਹਰ ਇੱਕ ਨੂੰ ਆਪਣੇ ਭੈੜੇ ਕੰਮਾਂ ਤੋਂ ਦੂਰ ਕਰਕੇ ਅਸੀਸ ਦੇਵੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.