5ਇਸ ਲਈ ਉਨ੍ਹਾਂ ਤੋਂ ਕੁਝ ਪ੍ਰਾਪਤ ਕਰਨ ਦੀ ਉਮੀਦ ਵਿੱਚ ਉਸ ਆਦਮੀ ਨੇ ਆਪਣਾ ਧਿਆਨ ਉਨ੍ਹਾਂ ਵੱਲ ਕੀਤਾ।
6ਤਦ ਪਤਰਸ ਨੇ ਕਿਹਾ, “ਮੇਰੇ ਕੋਲ ਚਾਂਦੀ ਤੇ ਸੋਨਾ ਤਾਂ ਨਹੀਂ, ਪਰ ਜੋ ਮੇਰੇ ਕੋਲ ਹੈ ਮੈਂ ਤੈਨੂੰ ਦਿੰਦਾ ਹਾਂ। ਨਾਸਰੀ ਯਿਸ਼ੂ ਮਸੀਹ ਦੇ ਨਾਮ ਵਿੱਚ, ਚੱਲ ਫਿਰ।”
7ਪਤਰਸ ਨੇ ਉਸ ਨੂੰ ਸੱਜੇ ਹੱਥ ਨਾਲ ਫੜ ਲਿਆ, ਅਤੇ ਉਸ ਦੀ ਸਹਾਇਤਾ ਕੀਤੀ, ਅਤੇ ਉਸੇ ਵੇਲੇ ਹੀ ਆਦਮੀ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ।
8ਉਹ ਆਪਣੇ ਪੈਰਾਂ ਤੇ ਛਾਲ ਮਾਰ ਕੇ ਤੁਰਨ ਲੱਗ ਪਿਆ। ਤਦ ਉਹ ਪਤਰਸ ਅਤੇ ਯੋਹਨ ਨਾਲ ਹੈਕਲ ਦੇ ਵਿਹੜੇ ਵਿੱਚ ਚਲਦਿਆਂ ਅਤੇ ਛਾਲਾਂ ਮਾਰਦਾ ਗਿਆ, ਅਤੇ ਪਰਮੇਸ਼ਵਰ ਦੀ ਮਹਿਮਾ ਕਰਨ ਲੱਗਾ।
9ਜਦੋਂ ਸਾਰੇ ਲੋਕਾਂ ਨੇ ਉਸ ਨੂੰ ਤੁਰਦੇ ਅਤੇ ਪਰਮੇਸ਼ਵਰ ਦੀ ਮਹਿਮਾ ਕਰਦਿਆਂ ਵੇਖਿਆ,