ਰਸੂਲਾਂ 3

ਉਹ ਆਪਣੇ ਪੈਰਾਂ ਤੇ ਛਾਲ ਮਾਰ ਕੇ ਤੁਰਨ ਲੱਗ ਪਿਆ। ਤਦ ਉਹ ਪਤਰਸ ਅਤੇ ਯੋਹਨ ਨਾਲ ਹੈਕਲ ਦੇ ਵਿਹੜੇ ਵਿੱਚ ਚਲਦਿਆਂ ਅਤੇ ਛਾਲਾਂ ਮਾਰਦਾ ਗਿਆ, ਅਤੇ ਪਰਮੇਸ਼ਵਰ ਦੀ ਮਹਿਮਾ ਕਰਨ ਲੱਗਾ।

Acts 3:8 (UKJV) And he leaping up stood, and walked, and entered with them into the temple, walking, and leaping, and praising God.

6ਤਦ ਪਤਰਸ ਨੇ ਕਿਹਾ, “ਮੇਰੇ ਕੋਲ ਚਾਂਦੀ ਤੇ ਸੋਨਾ ਤਾਂ ਨਹੀਂ, ਪਰ ਜੋ ਮੇਰੇ ਕੋਲ ਹੈ ਮੈਂ ਤੈਨੂੰ ਦਿੰਦਾ ਹਾਂ। ਨਾਸਰੀ ਯਿਸ਼ੂ ਮਸੀਹ ਦੇ ਨਾਮ ਵਿੱਚ, ਚੱਲ ਫਿਰ।”

7ਪਤਰਸ ਨੇ ਉਸ ਨੂੰ ਸੱਜੇ ਹੱਥ ਨਾਲ ਫੜ ਲਿਆ, ਅਤੇ ਉਸ ਦੀ ਸਹਾਇਤਾ ਕੀਤੀ, ਅਤੇ ਉਸੇ ਵੇਲੇ ਹੀ ਆਦਮੀ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ।

8ਉਹ ਆਪਣੇ ਪੈਰਾਂ ਤੇ ਛਾਲ ਮਾਰ ਕੇ ਤੁਰਨ ਲੱਗ ਪਿਆ। ਤਦ ਉਹ ਪਤਰਸ ਅਤੇ ਯੋਹਨ ਨਾਲ ਹੈਕਲ ਦੇ ਵਿਹੜੇ ਵਿੱਚ ਚਲਦਿਆਂ ਅਤੇ ਛਾਲਾਂ ਮਾਰਦਾ ਗਿਆ, ਅਤੇ ਪਰਮੇਸ਼ਵਰ ਦੀ ਮਹਿਮਾ ਕਰਨ ਲੱਗਾ।

9ਜਦੋਂ ਸਾਰੇ ਲੋਕਾਂ ਨੇ ਉਸ ਨੂੰ ਤੁਰਦੇ ਅਤੇ ਪਰਮੇਸ਼ਵਰ ਦੀ ਮਹਿਮਾ ਕਰਦਿਆਂ ਵੇਖਿਆ,

10ਉਨ੍ਹਾਂ ਨੇ ਉਸ ਨੂੰ ਉਹੀ ਵਿਅਕਤੀ ਵਜੋਂ ਪਛਾਣਿਆ ਜੋ ਹੈਕਲ ਦੇ ਦਰਵਾਜ਼ੇ ਤੇ ਜੋ ਖੂਬਸੂਰਤ ਦਰਵਾਜ਼ਾ ਅਖਵਾਉਂਦਾ ਭੀਖ ਮੰਗਣ ਲਈ ਬੈਠਾ ਹੁੰਦਾ ਸੀ, ਅਤੇ ਉਸ ਨਾਲ ਜੋ ਵਾਪਰਿਆ ਵੇਖ ਕੇ ਉਹ ਸਭ ਹੈਰਾਨ ਅਤੇ ਅਚਰਜ਼ ਹੋ ਗਏ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.