9ਫਿਰ ਅੱਜ ਸਾਡੇ ਕੋਲੋਂ ਇਸ ਚੰਗੇ ਕੰਮ ਦੇ ਬਾਰੇ ਪੁੱਛ-ਗਿੱਛ ਕਰਦੇ ਹੋ ਜਿਹੜਾ ਇੱਕ ਲੰਗੜੇ ਮਨੁੱਖ ਨਾਲ ਹੋਇਆ ਕਿ ਉਹ ਕਿਸ ਤਰ੍ਹਾਂ ਚੰਗਾ ਕੀਤਾ ਗਿਆ ਹੈ।”
10ਤਾਂ ਫਿਰ ਇਹ ਜਾਣੋ, ਤੁਸੀਂ ਅਤੇ ਸਾਰੇ ਇਸਰਾਏਲ ਦੇ ਲੋਕੋ: ਇਹ ਯਿਸ਼ੂ ਮਸੀਹ ਨਾਸਰੀ ਦੇ ਨਾਮ ਨਾਲ ਹੋਇਆ ਹੈ, ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ਵਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ, ਕਿ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।
11ਯਿਸ਼ੂ, “ ‘ਉਹ ਪੱਥਰ ਹੈ ਜਿਸ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ ਹੈ।’
12ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਸਾਰੇ ਸੰਸਾਰ ਦੇ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।”
13ਜਦੋਂ ਉਨ੍ਹਾਂ ਨੇ ਪਤਰਸ ਅਤੇ ਯੋਹਨ ਦੀ ਹਿੰਮਤ ਵੇਖੀ ਅਤੇ ਮਹਿਸੂਸ ਕੀਤਾ ਕਿ ਉਹ ਅਨਪੜ, ਸਧਾਰਨ ਆਦਮੀ ਸਨ, ਤਾਂ ਉਹ ਹੈਰਾਨ ਰਹਿ ਗਏ ਅਤੇ ਉਨ੍ਹਾਂ ਨੇ ਪਛਾਣਿਆ ਕਿ ਇਹ ਆਦਮੀ ਯਿਸ਼ੂ ਦੇ ਨਾਲ ਸਨ।