15ਇਸ ਲਈ ਉਨ੍ਹਾਂ ਨੇ ਉਨ੍ਹਾਂ ਨੂੰ ਮਹਾਂਸਭਾ ਤੋਂ ਵਾਪਸ ਜਾਣ ਦੀ ਆਗਿਆ ਦਿੱਤੀ ਅਤੇ ਫਿਰ ਉਹ ਆਪਸ ਵਿੱਚ ਚਰਚਾ ਕਰਨ ਲੱਗੇ।
16ਉਨ੍ਹਾਂ ਨੇ ਇੱਕ ਦੂਸਰੇ ਤੋਂ ਪੁੱਛਿਆ, “ਸਾਨੂੰ ਉਨ੍ਹਾਂ ਨਾਲ ਕੀ ਕਰਨਾ ਚਾਹੀਦਾ ਹੈ? ਇਹ ਸਪੱਸ਼ਟ ਹੈ ਕਿ ਨਿਸ਼ਚਤ ਤੌਰ ਤੇ ਉਨ੍ਹਾਂ ਦੁਆਰਾ ਇੱਕ ਵੱਡਾ ਚਮਤਕਾਰ ਹੋਇਆ ਹੈ ਅਤੇ ਯੇਰੂਸ਼ਲੇਮ ਦੇ ਨਿਵਾਸੀਆਂ ਨੂੰ ਵੀ ਇਸ ਬਾਰੇ ਪਤਾ ਲੱਗ ਗਿਆ ਹੈ। ਅਸੀਂ ਇਸ ਸੱਚਾਈ ਤੋਂ ਇਨਕਾਰ ਨਹੀਂ ਕਰ ਸਕਦੇ।
17ਪਰ ਲੋਕਾਂ ਵਿੱਚ ਇਸ ਕੰਮ ਨੂੰ ਹੋਰ ਫੈਲਣ ਤੋਂ ਰੋਕਣ ਲਈ, ਸਾਨੂੰ ਉਨ੍ਹਾਂ ਨੂੰ ਧਮਕੀ ਦੇਣੀ ਚਾਹੀਦੀ ਹੈ ਕਿ ਉਹ ਹੁਣ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ।”
18ਫਿਰ ਉਨ੍ਹਾਂ ਨੇ ਦੋ ਚੇਲਿਆਂ ਨੂੰ ਦੁਬਾਰਾ ਸਭਾ ਵਿੱਚ ਬੁਲਾਇਆ ਅਤੇ ਹੁਕਮ ਦਿੱਤਾ ਕਿ ਉਹ ਯਿਸ਼ੂ ਦੇ ਨਾਮ ਉੱਤੇ ਨਾ ਕੋਈ ਚਰਚਾ ਕਰਨ ਅਤੇ ਨਾ ਹੀ ਸਿੱਖਿਆ ਦੇਣ।
19ਪਰ ਪਤਰਸ ਅਤੇ ਯੋਹਨ ਨੇ ਉੱਤਰ ਦਿੱਤਾ, ਪਰਮੇਸ਼ਵਰ ਦੀ ਨਿਗਾਹ ਵਿੱਚ ਕਿਹੜਾ ਸਹੀ ਹੈ: “ਤੈਨੂੰ ਸੁਣਈਏ ਜਾਂ ਉਸ ਨੂੰ ਸੁਣਈਏ? ਤੁਸੀਂ ਇਸ ਗੱਲ ਦਾ ਨਿਆਂ ਕਰੋ!