20ਸਾਡੇ ਲਈ, ਇਹ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ।”
21ਹੋਰ ਧਮਕੀਆਂ ਤੋਂ ਬਾਅਦ ਯਹੂਦੀ ਪ੍ਰਧਾਨਾਂ ਨੇ ਉਨ੍ਹਾਂ ਨੂੰ ਜਾਣ ਦਿੱਤਾ। ਉਹ ਫੈਸਲਾ ਨਹੀਂ ਕਰ ਸਕੇ ਕਿ ਉਨ੍ਹਾਂ ਨੂੰ ਸਜ਼ਾ ਕਿਵੇਂ ਦਿੱਤੀ ਜਾਵੇ, ਇਸ ਲਈ ਸਾਰੇ ਲੋਕ ਪਰਮੇਸ਼ਵਰ ਦੀ ਮਹਿਮਾ ਕਰ ਰਹੇ ਸਨ ਜੋ ਵਾਪਰਿਆ ਸੀ।
22ਕਿਉਂ ਜੋ ਉਹ ਮਨੁੱਖ ਜਿਸ ਦੇ ਜੀਵਨ ਵਿੱਚ ਚੰਗਾਈ ਦਾ ਚਮਤਕਾਰ ਹੋਇਆਂ ਸੀ ਉਹ ਚਾਲੀ ਸਾਲ ਤੋਂ ਜ਼ਿਆਦਾ ਉਮਰ ਦਾ ਸੀ।
23ਫਿਰ ਜਦੋਂ ਪਤਰਸ ਅਤੇ ਯੋਹਨ ਨੂੰ ਛੱਡ ਦਿੱਤਾ, ਤਾਂ ਉਹ ਆਪਣੇ ਸਾਥੀਆਂ ਕੋਲ ਗਏ ਅਤੇ ਜੋ ਕੁਝ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਉਨ੍ਹਾਂ ਨੂੰ ਆਖਿਆ ਸੀ ਸਭ ਕੁਝ ਦੱਸ ਦਿੱਤਾ।
24ਜਦੋਂ ਉਨ੍ਹਾਂ ਨੇ ਇਹ ਸੁਣਿਆ, ਉਨ੍ਹਾਂ ਨੇ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਦਿਆਂ ਇਕੱਠਿਆਂ ਆਪਣੀ ਆਵਾਜ਼ ਬੁਲੰਦ ਕੀਤੀ। ਉਹਨਾਂ ਨੇ ਕਿਹਾ, “ਸਰਵਸ਼ਕਤੀਮਾਨ ਪ੍ਰਭੂ,” ਤੁਸੀਂ ਹੀ ਅਕਾਸ਼ ਅਤੇ ਧਰਤੀ ਅਤੇ ਸਮੁੰਦਰ, ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ ਬਣਾਇਆ।